27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਸਰਕਾਰੀ ਏਜੰਸੀਆਂ ਨੂੰ ਮੰਡੀਆਂ ਅਲਾਟ-ਚੇਅਰਮੈਨ ਪਾਠਕ

Ad Position 21
No active advertisement
ਅਜੀਤ ਡੈਸਕ 03-04-2026
ਢਿਲਵਾਂ, 2 ਅਪ੍ਰੈਲ (ਗੋਬਿੰਦ ਸੁਖੀਜਾ)-ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਕਰਨ ਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ 'ਚ ਵੀ ਵਾਧਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ 'ਚ ਕਣਕ ਦੀ ਖ਼ਰੀਦ ਲਈ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ, ਪਨਸਪ ਧਾਲੀਵਾਲ ਬੇਟ ਦੇ ਖ਼ਰੀਦ ਕੇਂਦਰ ਵਿਚ ਵੇਅਰ ਹਾਊਸ, ਰਮੀਦੀ ਵਿਚ ਪਨਸਪ, ਭੰਡਾਲ ਵਿਚ ਮਾਰਕਫੈੱਡ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਭਾਵੇਂ ਕਣਕ ਦੀ ਫ਼ਸਲ 10-15 ਦਿਨ ਲੇਟ ਆਉਣ ਦੀ ਸੰਭਾਵਨਾ ਹੈ, ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ | ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫ਼ਸਲ ਸੁੱਕੀ ਸਾਫ਼ ਕਰਕੇ ਹੀ ਮੰਡੀ 'ਚ ਲਿਆਉਣ ਸਰਕਾਰ ਕਣਕ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕੇ ਫ਼ਸਲ ਦਾ ਭੁਗਤਾਨ 24 ਘੰਟਿਆਂ 'ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ ਪਾ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਰੇਤਾ, ਬਜਰੀ ਦੇ ਟਰਾਲੇ, ਟਰੱਕ ਦੀ ਆਵਾਜਾਈ 'ਤੇ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਪਾਬੰਦੀ ਅਗਲੀ ਖ਼ਬਰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬੇਬੇ ਨਾਨਕੀ ਜੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਮਨਾਇਆ
Ad Position 24