27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਦਿਆਰਥੀਆਂ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 03-04-2026
ਕਪੂਰਥਲਾ, 2 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਵਿਦਿਆਰਥੀਆਂ ਦਾ ਇਕ ਵਿੱਦਿਅਕ ਕਰਤਾਰਪੁਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਲਿਜਾਇਆ ਗਿਆ | ਜਿਸ ਵਿਚ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਦੇ ਗੌਰਵਮਈ ਇਤਿਹਾਸ ਦੇ ਨਾਲ-ਨਾਲ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਬਾਰੇ ਵਿਸਥਾਰ ਨਾਲ ਜਾਣਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਕਰਤਾਰਪੁਰ ਵਿਖੇ ਸਥਿਤ ਗੁਰਦੁਆਰਾ ਗੰਗਸਰ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ | ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਰਸ਼ਮੀ ਵਿਰਕ, ਡਾ. ਅੰਮਿ੍ਤ ਕੌਰ, ਸੰਗੀਤ ਵਿਭਾਗ ਦੇ ਮੁਖੀ ਜਸਪ੍ਰੀਤ ਕੌਰ, ਹਿੰਦੀ ਵਿਭਾਗ ਦੇ ਮੁਖੀ ਪਰਮਿੰਦਰ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 4 ਨੌਜਵਾਨ ਕਾਬੂ ਅਗਲੀ ਖ਼ਬਰ ਸੇਵਾ ਮੁਕਤੀ 'ਤੇ ਧਨੀ ਪਿੰਡ ਸਕੂਲ 'ਚ ਹੋਇਆ ਪਿ੍ੰਸੀਪਲ ਹਰਮੇਸ਼ ਘੇੜਾ ਦਾ ਸਨਮਾਨ ਸਮਾਗਮ
Ad Position 24