27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੁਲਿਸ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਵੇ-ਕਾਕਾ

Ad Position 21
No active advertisement
ਅਜੀਤ ਡੈਸਕ 03-04-2026
ਕਪੂਰਥਲਾ, 2 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੀ. ਸੀ. ਵਿੰਗ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵਕ ਹਰਜੀਤ ਸਿੰਘ ਕਾਕਾ ਨੇ ਪੰਜਾਬ ਦੇ ਡੀ. ਜੀ. ਪੀ. ਤੇ ਐਸ. ਐਸ. ਪੀ. ਕਪੂਰਥਲਾ ਤੋਂ ਮੰਗ ਕੀਤੀ ਕਿ ਸ਼ਹਿਰ 'ਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਨੱਥ ਪਾਉਣ ਲਈ ਥਾਣਾ ਸਿਟੀ ਦੀ ਤਰਜ਼ 'ਤੇ ਥਾਣਾ ਸਿਟੀ-2 ਬਣਾਇਆ ਜਾਵੇ ਤਾਂ ਜੋ ਪੁਲਿਸ ਪ੍ਰਭਾਵੀ ਢੰਗ ਨਾਲ ਕੰਮ ਕਰ ਸਕੇ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਵੱਧ ਰਹੀ ਆਬਾਦੀ ਤੇ ਬੇਤਹਾਸ਼ਾ ਰਿਹਾਇਸ਼ੀ ਕਾਲੋਨੀਆਂ 'ਚ ਗੈਰ ਪੰਜਾਬੀਆਂ ਦੇ ਆਉਣ ਨਾਲ ਅਪਰਾਧਿਕ ਘਟਨਾਵਾਂ ਵਿਚ ਵਾਧਾ ਹੋਇਆ ਹੈ | ਇਸ ਲਈ ਵੱਧ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੂੰ ਦੋਸ਼ੀਆਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਉਹ ਸ਼ਹਿਰ 'ਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਵੇ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ 18 ਅਪ੍ਰੈਲ ਨੂੰ ਖੋਜੇਵਾਲ 'ਚ ਮਨਾਇਆ ਜਾਵੇਗਾ-ਜਸਵਿੰਦਰ ਕਰੜਾ ਅਗਲੀ ਖ਼ਬਰ ਮਿਡ ਡੇ ਮੀਲ ਵਰਕਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਮਮਤਾ ਸੈਦਪੁਰ
Ad Position 24