27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇ ਸਖ਼ਤ ਕਾਨੂੰਨੀ ਕਾਰਵਾਈ-ਚੰਦੀ

Ad Position 21
No active advertisement
ਅਜੀਤ ਡੈਸਕ 03-04-2026
ਫਗਵਾੜਾ, 2 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਬੀਤੇ ਦਿਨ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਅਖੌਤੀ ਅੱਤਵਾਦੀ ਅਤੇ ਏਜੰਸੀਆਂ ਦੇ ਏਜੰਟ ਗੁਰਪਤਵੰਤ ਸਿੰਘ ਪੰਨੂੰ ਤੇ ਉਸ ਦੀ ਸਹਿ 'ਤੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ | ਚੰਦੀ ਨੇ ਕਿਹਾ ਕਿ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਇਸ ਦੇ ਨਤੀਜੇ ਮਾੜੇ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਪਿੰਡ ਬੂਲਪੁਰ ਤੋਂ ਹੋਈ ਬੱਸ ਰਵਾਨਾ ਅਗਲੀ ਖ਼ਬਰ ਅੱਖਾਂ ਦੇ ਚੈੱਕਅਪ ਕੈਂਪ ਮੌਕੇ 280 ਮਰੀਜ਼ਾਂ ਦੀ ਜਾਂਚ
Ad Position 24