27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਾਸਪੋਰਟ ਦਫ਼ਤਰਾਂ 'ਚ ਫੈਲੇ ਭਿ੍ਸ਼ਟਾਚਾਰ ਦੀ ਰਾਜ ਸਭਾ ਵਿਚ ਗੂੰਜ

Ad Position 21
No active advertisement
ਅਜੀਤ ਡੈਸਕ 03-04-2026
ਸੁਲਤਾਨਪੁਰ ਲੋਧੀ, 2 ਅਪ੍ਰੈਲ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਸਪੋਰਟ ਦਫ਼ਤਰਾਂ 'ਚ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ, ਭਿ੍ਸ਼ਟਾਚਾਰ, ਰਿਸ਼ਵਤਖ਼ੋਰੀ ਤੇ ਲੋਕਾਂ ਦੇ ਸ਼ੋਸ਼ਣ ਦੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ | ਸਰਕਾਰ ਨੇ ਮੰਨਿਆ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ 30 ਪਾਸਪੋਰਟ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਤੇ 97 ਹੋਰ ਭਿ੍ਸ਼ਟਾਚਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸੰਤ ਸੀਚੇਵਾਲ ਵਲੋਂ ਕੀਤੇ ਲਿਖਤੀ ਸਵਾਲ ਰਾਹੀਂ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਪਿਛਲੇ 5 ਸਾਲਾਂ ਦੌਰਾਨ ਦੇਸ਼ ਦੇ ਪਾਸਪੋਰਟ ਦਫ਼ਤਰਾਂ ਅਤੇ ਪਾਸਪੋਰਟ ਸੇਵਾ ਕੇਂਦਰਾਂ ਵਿਚ ਭਿ੍ਸ਼ਟਾਚਾਰ, ਰਿਸ਼ਵਤਖ਼ੋਰੀ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ.? ਇਸ ਦੇ ਨਾਲ ਹੀ ਉਨ੍ਹਾਂ ਨੇ ਪਾਸਪੋਰਟ ਦਫ਼ਤਰਾਂ 'ਚ ਲੋਕਾਂ ਦੇ ਹੋ ਰਹੇ ਸ਼ੋਸ਼ਣ ਦੇ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਉਭਾਰਿਆ | ਵਿਦੇਸ਼ ਮੰਤਰਾਲੇ ਦੇ ਕੇਂਦਰੀ ਮੰਤਰੀ ਕੀਰਤੀ ਵਰਧਨ ਸਿੰਘ ਵਲੋਂ ਦਿੱਤੇ ਗਏ ਜਵਾਬ ਅਨੁਸਾਰ, 2021 ਤੋਂ 2025 ਤੱਕ ਦੇ ਸਮੇਂ 'ਚ ਭਿ੍ਸ਼ਟਾਚਾਰ ਸੰਬੰਧੀ ਮਾਮਲਿਆਂ ਵਿਚ ਕਈ ਕਾਰਵਾਈਆਂ ਕੀਤੀਆਂ ਗਈਆਂ ਹਨ | ਕੀਰਤੀ ਵਰਧਨ ਨੇ ਦੱਸਿਆ ਕਿ ਇਸ ਸਮੇਂ ਦੌਰਾਨ 30 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, 97 ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, 13 'ਤੇ ਛੋਟੀਆਂ ਸਜ਼ਾਵਾਂ ਤੇ 2 'ਤੇ ਵੱਡੀਆਂ ਸਜ਼ਾਵਾਂ ਲਗਾਈਆਂ ਗਈਆਂ ਹਨ | ਸਰਕਾਰ ਨੇ ਇਹ ਵੀ ਦੱਸਿਆ ਕਿ ਦੇਸ਼ ਭਰ ਵਿਚ 19 ਪਾਸਪੋਰਟ ਦਫ਼ਤਰਾਂ ਦੀ ਜਾਂਚ ਕੀਤੀ ਗਈ | ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਜੁਆਬ ਵਿਚ ਜਲੰਧਰ ਦੇ ਪਾਸਪੋਰਟ ਦਫ਼ਤਰਾਂ 'ਚ ਇਸ ਸਮੇਂ ਦੌਰਾਨ 2 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ, ਜਦਕਿ 2 ਅਧਿਕਾਰੀਆਂ ਖ਼ਿਲਾਫ਼ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸੇ ਤਰ੍ਹਾਂ ਚੰਡੀਗੜ੍ਹ 'ਚ 1 ਅਧਿਕਾਰੀ ਨੂੰ ਮੁਅੱਤਲ ਕੀਤਾ ਤੇ 1 ਖ਼ਿਲਾਫ਼ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਭਿ੍ਸ਼ਟਾਚਾਰ ਦਾ ਨਹੀਂ, ਸਗੋਂ ਆਮ ਲੋਕਾਂ ਦੀ ਇੱਜ਼ਤ ਅਤੇ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਨਡਾਲਾ 'ਚ ਸੈਰ ਕਰ ਰਹੇ ਕਿਸਾਨ ਯੂਨੀਅਨ ਦੇ ਆਗੂ ਨਾਲ ਦਾਤਰ ਦੀ ਨੋਕ 'ਤੇ ਲੁੱਟ ਖੋਹ ਅਗਲੀ ਖ਼ਬਰ ਸਕੂਲ ਵਿਚੋਂ ਕੱਢੇ ਵਿਦਿਆਰਥੀ ਦੇ ਹੱਕ ਵਿਚ ਪਰਿਵਾਰ ਵਲੋਂ ਐਮ. ਜੀ. ਐਨ. ਸਕੂਲ ਦੇ ਗੇਟ ਅੱਗੇ ਧਰਨਾ
Ad Position 24