27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਐਕਟਿਵਾ ਸਵਾਰ ਮਹਿਲਾ ਨੂੰ ਟੱਕਰ ਮਾਰ ਕੇ ਕੀਤਾ ਜ਼ਖਮੀ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-04-2026
ਫਗਵਾੜਾ, 2 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਕੂਲ ਤੋਂ ਵਾਪਸ ਘਰ ਨੂੰ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀ ਮਹਿਲਾ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਇਕ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਮਨਿੰਦਰ ਕੌਰ ਪਤਨੀ ਅਮਰਿੰਦਰ ਸਿੰਘ ਵਾਸੀ ਅਰਬਨ ਅਸਟੇਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਸਰਕਾਰੀ ਸਕੂਲ ਹੁਸ਼ਿਆਰਪੁਰ ਰੋਡ ਵਿਖੇ ਪੜ੍ਹਾ ਕੇ ਛੁੱਟੀ ਹੋਣ 'ਤੇ ਵਾਪਸ ਅਰਬਨ ਅਸਟੇਟ ਘਰ ਨੂੰ ਜਾ ਰਹੀ ਸੀ ਜਦੋਂ ਉਹ ਕਚਹਿਰੀ ਦੇ ਪੁਲ 'ਤੇ ਪੁੱਜੀ ਤਾਂ ਇਕਦਮ ਅਣਪਛਾਤੇ ਗੱਡੀ ਚਾਲਕ ਨੇ ਉਸ ਨੰੂ ਟੱਕਰ ਮਾਰੀ ਜਿਸ ਨਾਲ ਉਸ ਦੇ ਕਾਫ਼ੀ ਸੱਟਾ ਲੱਗੀਆਂ ਤੇ ਐਕਟਿਵਾ ਦਾ ਵੀ ਨੁਕਸਾਨ ਹੋਇਆ | ਜਿਸ ਸੰਬੰਧ 'ਚ ਪੁਲਿਸ ਨੇ ਭੁਪਿੰਦਰ ਸਿੰਘ ਵਾਸੀ ਮੁਠੱਡਾ ਕਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ
ਕਪੂਰਥਲਾ, 2 ਅਪ੍ਰੈਲ (ਸਡਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਏ. ਐਸ. ਆਈ. ਜਸਬੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸ਼ਿੰਦਾ ਵਾਸੀ ਬੂਟਾਂ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਵੀ ਖ਼ਰਬੂਜਾ ਮੰਡੀ ਦੇ ਕੰਧ ਨੇੜੇ ਮੋਟਰਸਾਈਕਲ ਸਮੇਤ ਕੈਪਸੂਲ ਦੇਣ ਲਈ ਕਿਸੇ ਦੀ ਉਡੀਕ ਕਰ ਰਿਹਾ ਹੈ | ਜਿਸ 'ਤੇ ਸਿਟੀ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਉਸਦੇ ਕਬਜ਼ੇ 'ਚੋਂ 7 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀ ਪਾਸੋਂ ਪਰਸ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਮਰਜ਼ੀ ਨਾਲ ਵਿਆਹ ਤੋਂ ਖ਼ਫ਼ਾ ਪਰਿਵਾਰ ਵਲੋਂ ਲੜਕੀ ਦੇ ਘਰ 'ਤੇ ਹਮਲਾ
Ad Position 24