ਫਗਵਾੜਾ, 2 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਭੋਗਪੁਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ: ਗੁਰਦੇਵ ਕੌਰ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫ਼ਤਿਹ ਸਿੰਘ ਨੇ ਸਕੂਲ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਇਸ ਤਰ੍ਹਾਂ ਦੇ ਵਧੀਆਂ ਨਤੀਜੇ ਆਉਂਦੇ ਹਨ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਗੁਰਦੇਵ ਕੌਰ, ਟਰੱਸਟ ਪ੍ਰਧਾਨ ਫ਼ਤਿਹ ਸਿੰਘ, ਜੋਗਾ ਸਿੰਘ ਢੱਡੇ, ਵਿੱਕੀ ਪਰਮਾਰ, ਹੁਕਮ ਸਿੰਘ, ਚੇਤਨਾ ਰਾਣੀ, ਸੁਮਨ ਬਾਲਾ, ਮਨਜੀਤ ਕੌਰ, ਲਵਜੋਤ, ਮਨਪ੍ਰੀਤ ਕੌਰ, ਦਲਜਿੰਦਰ ਕੌਰ, ਕਿਰਨ ਕੌਰ, ਰਾਜਦੀਪ ਕੌਰ, ਇੰਦਰਜੀਤ ਕੌਰ, ਨਵਪ੍ਰੀਤ ਕੌਰ ਤੋ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |