27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੀ ਪ੍ਰਭਾਤ ਫੇਰੀ ਸਜਾਈ

Ad Position 21
No active advertisement
ਅਜੀਤ ਡੈਸਕ 03-04-2026
ਸੁਲਤਾਨਪੁਰ ਲੋਧੀ, 2 ਅਪ੍ਰੈਲ (ਨਰੇਸ਼ ਹੈਪੀ)-ਬੇਬੇ ਨਾਨਕੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਗਈ | ਇਸ ਮੌਕੇ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ ਤੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਮੈਨੇਜਰ ਬੇਬੇ ਨਾਨਕੀ ਜੀ ਤੇ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਫੁੱਲਾ ਦੀ ਵਰਖਾ ਕਰਕੇ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ | ਪ੍ਰਭਾਤ ਫੇਰੀ ਗੁਰਦੁਆਰਾ ਬੇਬੇ ਨਾਨਕੀ ਤੋਂ ਚੱਲ ਕੇ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਵਿਦੇਸ਼ ਤੋਂ ਆਈਆਂ ਸੰਗਤਾਂ ਨੂੰ ਨਾਲ ਲੈ ਕੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਪਹੁੰਚ ਕੇ ਸਮਾਪਤੀ ਕੀਤੀ ਗਈ | ਪ੍ਰਭਾਤ ਫੇਰੀ 'ਚ ਵਿਸ਼ੇਸ਼ ਬੈਂਡ ਧਾਰਮਿਕ ਧੁਨਾਂ ਬਿਖੇਰ ਰਿਹਾ ਸੀ | ਭਾਰੀ ਗਿਣਤੀ ਵਿਚ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਪ੍ਰਭਾਤ ਫੇਰੀ ਦੇ ਮਾਰਗ 'ਚ ਵੱਖ-ਵੱਖ ਥਾਵਾਂ 'ਤੇ ਆਤਿਸ਼ਬਾਜ਼ੀ ਵੀ ਕੀਤੀ ਗਈ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ, ਦਿਲਦਾਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਪਾਰਕਾਂ ਦੀ ਸਫ਼ਾਈ ਨੂੰ ਲੈ ਕੇ ਮੇਅਰ ਸਖ਼ਤ, ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼... ਅਗਲੀ ਖ਼ਬਰ ਗਿੱਲ ਆਟੋਮੋਬਾਈਲਜ਼ ਨੇ ਮਹਿੰਦਰਾ ਦੇ ਨਵੇਂ ਮਾਡਲ ਅਰਜਨ 605 ਵੀ ਟੂ ਦੀਆਂ ਚਾਬੀਆਂ ਕਿਸਾਨਾਂ ਨੂੰ ਸੌਂਪੀਆਂ
Ad Position 24