06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਆਲ ਇੰਡੀਆ ਯੂਨੀਵਰਸਿਟੀ ਰਗਬੀ ਟੀਮ 'ਚ ਚੋਣ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਨਰੇਸ਼ ਹੈਪੀ)-ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਟੀਮ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਹੋਈ ਹੈ, ਜਿਨ੍ਹਾਂ 'ਚ ਬੀ. ਏ. ਭਾਗ ਤੀਜਾ ਦਾ ਵਿਦਿਆਰਥੀ ਨਿਸ਼ਾਨ ਸਿੰਘ, ਬੀ. ਏ. ਭਾਗ ਦੂਜਾ ਦਾ ਮੋਹਿਤ ਤੇ ਬੀ. ਸੀ. ਏ. ਭਾਗ ਦੂਜਾ ਦਾ ਵਿਦਿਆਰਥੀ ਗੁਰਬਾਜ ਸਿੰਘ ਸ਼ਾਮਿਲ ਹਨ | ਇਨ੍ਹਾਂ ਵਿਦਿਆਰਥੀਆਂ ਦੀ ਟੀਮ ਦੇ ਮੈਚ 2 ਅਪ੍ਰੈਲ ਤੋਂ 6 ਅਪ੍ਰੈਲ ਤੱਕ 'ਕੀਟ ਯੂਨੀਵਰਸਿਟੀ' ਭੁਵਨੇਸ਼ਵਰ, ਉਡੀਸ਼ਾ ਵਿਖੇ ਹੋਣਗੇ | ਇਸ ਟੀਮ ਦੇ ਕੋਚ ਦੀ ਜ਼ਿੰਮੇਵਾਰੀ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ 'ਚ ਬਤੌਰ ਅਸਿਸਟੈਂਟ ਪ੍ਰੋਫੈਸਰ ਸੇਵਾਵਾਂ ਨਿਭਾ ਰਹੇ ਪ੍ਰੋ. ਹਰਜਾਪ ਸਿੰਘ ਨੂੰ ਸੌਂਪੀ ਗਈ ਹੈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਰਦਾਰਨੀ ਗੁਰਪ੍ਰੀਤ ਕੌਰ ਮੈਂਬਰ ਐਸ. ਜੀ. ਪੀ. ਸੀ., ਇੰਜ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਪ੍ਰੋ. ਹਰਜਾਪ ਸਿੰਘ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਪ੍ਰੋ. ਹਰਜਾਪ ਸਿੰਘ ਤੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਦੀ ਇਸ ਆਲ ਇੰਡੀਆ ਚੈਂਪੀਅਨਸ਼ਿਪ ਲਈ ਚੋਣ ਹੋਣਾ ਸਾਡੇ ਕਾਲਜ ਲਈ ਬੜੀ ਹੀ ਸਨਮਾਨ ਵਾਲੀ ਗੱਲ ਹੈ ਤੇ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਕਾਲਜ ਦਾ ਮਾਣ ਹੋਰ ਵੀ ਵਧਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ 'ਚ ਕਿ੍ਕਟ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਸ਼ਾਹ ਸੁਲਤਾਨ ਕਲੱਬ ਵਲੋਂ ਟੈਸਟ ਕਿ੍ਕਟ ਮੈਚ ਕਰਵਾਇਆ <br/> ਅਗਲੀ ਖ਼ਬਰ ਗੁੱਡ ਫਰਾਈ ਡੇ ਦੇ ਸੰਬੰਧ 'ਚ ਪਿੰਡ ਬਾਗੜੀਆਂ ਚਰਚ ਤੋਂ ਸ਼ੋਭਾ ਯਾਤਰਾ ਭੁਲੱਥ ਪੁੱਜੀ <br/>
Ad Position 24
No active advertisement