06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਸਮੇਂ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਸੰਘਰਸ਼ ਤਿੱਖਾ ਕਰਾਂਗੇ-ਕਮੇਟੀ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਪ.ਪ.)-ਕਿਸਾਨ ਮਜ਼ਦੂਰ ਮੋਰਚਾ ਵਲੋਂ ਕੀਤੇ ਗਏ ਐਲਾਨ ਦੇ ਚਲਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਵਿਚ ਮੁੱਖ ਮੰਤਰੀ ਦੇ ਪਹੁੰਚਣ 'ਤੇ ਉਨ੍ਹਾਂ ਨੂੰ ਸਵਾਲ ਪੁੱਛਣ ਲਈ ਜਾ ਰਹੇ ਕਿਸਾਨਾਂ ਮਜਦੂਰਾਂ ਤੇ ਔਰਤਾਂ ਨੂੰ ਗੈਰਕਾਨੂੰਨੀ ਤੇ ਗੈਰਲੋਕਤੰਤਰਿਕ ਤਰੀਕੇ ਨਾਲ ਗਿ੍ਫ਼ਤਾਰ ਕਰਕੇ ਥਾਣਿਆਂ ਵਿਚ ਬੰਦ ਕਰ ਦਿੱਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸੰਗਠਤ ਸੱਕਤਰ ਸ਼ੇਰ ਸਿੰਘ ਮਹੀਵਾਲ ਨੇ ਸਰਕਾਰ ਦੇ ਇਸ ਘਟੀਆ ਕਾਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਸ਼ਾਂਤਮਈ ਤਰੀਕੇ ਨਾਲ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰ ਰਹੇ ਲੋਕਾਂ ਨੂੰ ਕੁਚਲਣ ਦੀ ਕੋਸ਼ਿਸ਼ ਹੈ | ਉਨ੍ਹਾਂ ਦੱਸਿਆ ਕਿ 35 ਦੇ ਕਰੀਬ ਆਗੂਆਂ ਤੇ ਵਰਕਰਾਂ ਨੂੰ ਜ਼ਬਰਦਸਤੀ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਇਸ ਕਾਰਵਾਈ ਨੂੰ ਸਰਕਾਰ ਵਲੋਂ ਪੁਲਿਸ ਤਾਕਤ ਦੇ ਦੁਰਪਯੋਗ ਦੱਸਿਆ | ਉਨ੍ਹਾਂ ਕਿਹਾ ਕਿ ਅਗਰ ਆਗੂ ਰਿਹਾਅ ਨਹੀਂ ਹੁੰਦੇ ਤਾਂ ਇਨ੍ਹਾਂ ਗਿ੍ਫ਼ਤਾਰੀਆਂ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋ ਤਿੱਖਾ ਐਕਸ਼ਨ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ, ਪ੍ਰੈੱਸ ਸੱਕਤਰ ਪੁਸ਼ਪਿੰਦਰ ਸਿੰਘ ਮੋਮੀ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਲੀਬੀ ਯਾਤਰਾ ਤੇ ਗੁੱਡ ਫਰਾਈਡੇ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਡਾਲਾ ਚੌਕੀ 'ਚ ਪੁਲਿਸ ਵਲੋਂ ਪਬਲਿਕ ਮੀਟਿੰਗ ਆਯੋਜਿਤ <br/>
Ad Position 24
No active advertisement