06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਚੋਣ ਗਾਰੰਟੀਆਂ ਪੂਰੀਆਂ ਕੀਤੇ ਜਾਣ 'ਤੇ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ-ਗਗਨਦੀਪ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਪ. ਪ.)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਵਾਅਦੇ ਤੇ ਚੋਣ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਤੇ ਲਗਪਗ 95 ਫ਼ੀਸਦੀ ਗਰੰਟੀਆਂ ਪੂਰੀਆਂ ਹੋ ਚੁੱਕੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਕੁਰਸੀ 'ਤੇ ਦੇਖਣਾ ਚਾਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਚ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਪੰਜਾਬ ਦਾ ਇਮਾਨਦਾਰੀ ਨਾਲ ਵਿਕਾਸ ਕਰਵਾਇਆ ਹੈ ਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਮਹਿਲਾਵਾਂ ਨੂੰ ਸਨਮਾਨਯੋਗ ਭੱਤਾ, ਮੁਫ਼ਤ ਰਾਸ਼ਨ, ਨਸ਼ਿਆਂ ਦਾ ਸਫ਼ਾਇਆ, ਲੋਕਾਂ ਨੂੰ ਘਰ ਬੈਠਿਆਂ ਆਨਲਾਈਨ ਸੇਵਾਵਾਂ ਦੇਣਾ, ਈ. ਜ਼ੀ. ਰਜਿਸਟਰੀਆਂ ਤੇ ਹੋਰ ਇਤਿਹਾਸਕ ਕਾਰਜ ਲਾਗੂ ਕੀਤੇ ਹਨ, ਜਿਸ ਦੀ ਪੰਜਾਬ ਨਿਵਾਸੀਆਂ ਨੂੰ ਉਡੀਕ ਸੀ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਹੜੇ ਵਾਅਦੇ ਕੀਤੇ ਹਨ ਉਨ੍ਹਾਂ ਤੇ ਖਰਾ ਉੱਤਰੇ ਹਨ | ਉਨ੍ਹਾਂ ਨੇ ਕਿਹਾ ਕਿ ਜੇ ਸਿਆਸੀ ਆਗੂ ਤੇ ਸਰਕਾਰੀ ਅਫ਼ਸਰ ਨੇ ਕੁਰੱਪਸ਼ਨ ਕੀਤੀ ਹੈ ਤਾਂ ਉਸ ਉੱਪਰ ਕਾਰਵਾਈ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪੱਕੀ ਕਣਕ 'ਤੇ ਹੋ ਰਹੀ ਕਿਣ-ਮਿਣ ਨੇ ਕਿਸਾਨਾਂ ਦੀ ਚਿੰਤਾ ਵਧਾਈ <br/> ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਵਿਦਾਇਗੀ ਪਾਰਟੀ ਕੱਲ੍ਹ <br/>
Ad Position 24
No active advertisement