05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ 'ਚ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ ਅਤੇ ਵਿੱਦਿਅਕ ਅਦਾਰੇ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀਆਂ ਕੀਤੀਆਂ ਗਈਆਂ | ਸੈਸ਼ਨ ਦੇ ਆਰੰਭ 'ਚ ਸਕੂਲ ਦੇ ਪਹਿਲੇ ਦਿਨ ਜਿੱਥੇ ਵਿਦਿਆਰਥੀਆਂ 'ਚ ਉਤਸ਼ਾਹ ਦੇਖਿਆ ਗਿਆ, ਉੱਥੇ ਹੀ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਬਹੁਤ ਹੀ ਨਿੱਘਾ ਸਵਾਗਤ ਕੀਤਾ | ਅਧਿਆਪਕਾਂ ਦੁਆਰਾ ਬੱਚਿਆਂ ਨੂੰ ਬਹੁਤ ਸਾਰੀਆਂ ਫਨ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਬੱਚਿਆਂ ਨੇ ਬਹੁਤ ਹੀ ਆਨੰਦ ਮਾਣਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਇਸ ਸੰਸਥਾ ਨੇ ਇਸ ਇਲਾਕੇ 'ਚ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਹੈ | ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚੇ ਅੱਜ ਉੱਚ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਹ ਸੰਸਥਾ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਤਨਸ਼ੀਲ ਹੈ ਤੇ ਨਵੀਆਂ ਤਕਨੀਕਾਂ ਰਾਹੀਂ ਭਵਿੱਖਮੁਖੀ ਸਿੱਖਿਆ ਮੁਹੱਈਆ ਕਰਵਾਏਗੀ | ਇਸ ਮੌਕੇ ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਸਮੁੱਚੇ ਸਟਾਫ਼ ਨੂੰ ਪਹਿਲਾਂ ਦੀ ਤਰ੍ਹਾਂ ਹੀ ਵਿਦਿਆਰਥੀਆਂ ਨੂੰ ਲਗਨ, ਮਿਹਨਤ ਤੇ ਪਿਆਰ ਨਾਲ ਪੜਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸੰਸਥਾ ਦਾ ਮਨੋਰਥ ਬੱਚੇ ਨੂੰ ਭਵਿੱਖ ਲਈ ਤਿਆਰ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦਾ ਵਫ਼ਦ ਮਾਸਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸੋਨਮਦੀਪ ਕੌਰ ਨੂੰ ਮਿਲਿਆ <br/> ਅਗਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ
Ad Position 24
No active advertisement