05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਗਵੰਤ ਮਾਨ ਸਰਕਾਰ ਨੇ ਸਾਰੀਆਂ ਚੋਣ ਗਾਰੰਟੀਆਂ ਕੀਤੀਆਂ ਪੂਰੀਆਂ-'ਆਪ' ਆਗੂ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਪੁਰ ਲੋਧੀ, 3 ਅਪ੍ਰੈਲ (ਪ.ਪ.)-ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਵਿਚ ਪਹਿਲੀ ਵਾਰ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਬੀਬੀ ਜਸਵਿੰਦਰ ਕੌਰ ਟਿੱਬਾ, ਹਲਕਾ ਕੋਆਰਡੀਨੇਟਰ ਸਾਬਕਾ ਸਰਪੰਚ ਗੁਰਵਿੰਦਰ ਕੌਰ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੌਂਦ ਸਰਪੰਚ ਠੱਟਾ ਨਵਾਂ ਅਤੇ ਸੀਨੀਅਰ ਆਗੂ ਸਰਪੰਚ ਬਿਕਰਮ ਸਿੰਘ ਉੱਚਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਘਰ ਬੈਠਿਆਂ ਰਜਿਸਟਰੀਆਂ, ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ, ਸਿੱਖਿਆ ਕ੍ਰਾਂਤੀ ਵਰਗੀਆਂ ਚੋਣ ਗਰੰਟੀਆਂ ਨੂੰ ਲਾਗੂ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਤੋਂ ਪਹਿਲਾਂ ਪੰਜਾਬ 'ਚ ਸ਼ਾਸਨ ਕਰ ਚੁੱਕੀਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸਿਰਫ਼ ਪੰਜਾਬੀਆਂ ਨੂੰ ਲੁੱਟਿਆ ਹੈ ਜਦ ਕਿ 'ਆਪ' ਸਰਕਾਰ ਨੇ ਜੋ ਚੋਣ ਗਰੰਟੀਆਂ ਨੂੰ ਲਾਗੂ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਜੇ ਮਨ ਵਿਚ ਸੇਵਾ ਕਰਨ ਦੀ ਭਾਵਨਾ ਹੋਵੇ ਤਾਂ ਮੁਸ਼ਕਿਲ ਹਾਲਾਤਾਂ 'ਚ ਵੀ ਉਸ ਨੂੰ ਪੂਰਾ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ 65 ਲੱਖ ਲੋਕਾਂ ਨੂੰ ਲਾਭ ਹੋਵੇਗਾ | ਪੰਜਾਬ ਸਰਕਾਰ ਲੋਕ ਹਿਤਾਂ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ <br/> ਅਗਲੀ ਖ਼ਬਰ ਪੰਜਾਬ ਸਰਕਾਰ ਦੇ ਸੰਵਾਦ ਪ੍ਰੋਗਰਾਮ ਤਹਿਤ ਨੂਰਪੁਰ ਜਨੂੰਹਾਂ ਵਿਖੇ ਕੀਤੀ ਅਹਿਮ ਮੀਟਿੰਗ <br/>
Ad Position 24
No active advertisement