05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਨੰਬਰਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 04-04-2026
ਕਪੂਰਥਲਾ, 3 ਅਪ੍ਰੈਲ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਨੰਬਰਦਾਰਾਂ ਨਾਲ ਜੁੜੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਹੋਈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 4 ਸਾਲ ਬੀਤ ਜਾਣ ਉਪਰੰਤ ਵੀ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ | ਜਿਸ ਕਾਰਨ ਨੰਬਰਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਅਗਵਾਈ ਹੇਠ ਨੰਬਰਦਾਰਾਂ ਦੇ ਵਫ਼ਦ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ ਗਿਆ | ਨੰਬਰਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ ਤੇ ਜੱਦੀ ਪੁਸ਼ਤੀ ਨੰਬਰਦਾਰੀ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀ ਚੋਣਾਂ ਵਿਚ ਸਰਕਾਰ ਨੂੰ ਇਸਦੇ ਨਤੀਜੇ ਭੁਗਤਣਗੇ ਪੈਣਗੇ | ਉਨ੍ਹਾਂ ਕਿਹਾ ਕਿ ਮੰਗਾ ਨਾ ਮੰਨੇ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਸੂਬਾ ਪੱਧਰੀ ਰੈਲੀ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ | ਇਸ ਮੌਕੇ ਸਾਹਿਬ ਸਿੰਘ ਭੁੱਲਰ, ਮੰਗਲ ਸਿੰਘ ਭੱਟੀ, ਕਰਨੈਲ ਸਿੰਘ, ਸੁਖਜਿੰਦਰ ਸਿੰਘ, ਸੰਤੋਖ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਤੀਰਥ ਰਾਮ, ਕਸ਼ਮੀਰ ਸਿੰਘ, ਜੋਗਾ ਸਿੰਘ, ਸੁਰਿੰਦਰ ਸਿੰਘ, ਮੁਖ਼ਤਿਆਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ 6 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਜਾਵੇਗਾ ਧਰਨਾ <br/> ਅਗਲੀ ਖ਼ਬਰ ਗੁੱਡ ਫਰਾਈਡੇ ਸੰਬੰਧੀ ਕ੍ਰਾਇਸ ਕਿੰਗ ਕਾਨਵੈਂਟ ਸਕੂਲ ਤੋਂ ਕੱਢੀ ਵਿਰਲਾਪ ਯਾਤਰਾ <br/>
Ad Position 24
No active advertisement