ਸੁਲਤਾਨਪੁਰ ਲੋਧੀ, 3 ਅਪ੍ਰੈਲ (ਥਿੰਦ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਪਾਣੀਆਂ ਦੇ ਮਸਲੇ ਦੇ ਹੱਲ ਲਈ, ਐਮ. ਐਸ. ਪੀ. ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨ ਮਜ਼ਦੂਰਾਂ ਸਿਰ ਕਰਜ਼ਾ ਮੁਕਤੀ ਲਈ, ਖੇਤੀ ਨੀਤੀ ਲਾਗੂ ਕਰਵਾਉਣ ਲਈ, ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ 6 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ | ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ, ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਮੁਕੰਦ ਸਿੰਘ, ਸੁਖਵਿੰਦਰ ਸਿੰਘ ਸ਼ਹਿਰੀ, ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਤੇ ਬੀਜ ਬਿੱਲ ਨੂੰ ਜਲਦ ਰੱਦ ਕੀਤਾ ਜਾਵੇ |