ਭੰਡਾਲ ਬੇਟ, 3 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੰਵਾਦ ਪ੍ਰੋਗਰਾਮ ਤਹਿਤ ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜਨੂੰਹਾਂ ਵਿਖੇ ਅਹਿਮ ਮੀਟਿੰਗ ਕੀਤੀ, ਜਿਸ 'ਚ ਪਿੰਡ ਦੇ ਸਰਪੰਚ, ਪੰਚ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਪਿੰਡ ਦੇ ਸਰਪੰਚ ਤੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਪੰਜਾਬ ਸਰਕਾਰ ਦੁਆਰਾ ਪਿਛਲੇ 4 ਸਾਲਾਂ 'ਚ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਵਿੱਕੀ ਭੰਮਰਾ ਕੋਆਰਡੀਨੇਟਰ ਵੀ. ਡੀ. ਸੀ. ਹਲਕਾ ਭੁਲੱਥ ਨੇ ਜਾਣਕਾਰੀ ਦਿੰਦਿਆਂ ਕਿਹਾ ਕੇ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਪਿੰਡਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ |