ਕਪੂਰਥਲਾ, 3 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਵਿਖੇ ਇਕ ਖੂਹ ਵਿਚ ਡਿੱਗਣ ਕਾਰਨ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਕਾਲਾ ਸੰਘਿਆਂ ਚੌਂਕ ਪੁਲਿਸ ਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਬਾਹਰ ਕੱਢ ਕੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਗੌਰਵ ਪੁੱਤਰ ਕੁਲਵੰਤ ਵਾਸੀ ਪਿੰਡ ਉੱਗੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੌਰਵ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਹੈ ਤੇ ਬੀਤੇ ਦਿਨੀਂ ਘਰ ਤੋਂ ਮੋਟਰਸਾਈਕਲ ਲੈ ਕੇ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਜਿਸਦੀ ਅਸੀਂ ਭਾਲ ਕਰ ਰਹੇ ਸੀ | ਅੱਜ ਉਨ੍ਹਾਂ ਨੂੰ ਕਾਲਾ ਸੰਘਿਆਂ ਤੋਂ ਸੂਚਿਤ ਕੀਤਾ ਕਿ ਉਨ੍ਹਾਂ ਦਾ ਮੋਟਰਸਾਈਕਲ ਖੂਹ ਦੇ ਬਾਹਰ ਖੜਾ ਹੈ ਤੇ ਉਨ੍ਹਾਂ ਦਾ ਲੜਕਾ ਖੂਹ ਵਿਚ ਡਿੱਗਿਆ ਪਿਆ ਹੈ | ਜਿਸ 'ਤੇ ਉਹ ਮੌਕੇ 'ਤੇ ਪੁੱਜੇ ਤੇ ਸਥਾਨਕ ਪੁਲਿਸ ਤੇ ਲੋਕਾਂ ਦੀ ਸਹਾਇਤਾ ਨਾਲ ਉਸਨੂੰ ਬਾਹਰ ਕੱਢਿਆ | ਜਿਸਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੁਕਤਾ ਵਲੋਂ ਉਸਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |