30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ

Ad Position 21
No active advertisement
ਸਮਾਗਮ 'ਚ ਸੁਖਵਿੰਦਰ ਮੋਹਨ ਭਾਟੀਆ, ਵਿਨੋਦ ਪੁਰੀ, ਜੋਤੀ ਸ਼ਰਮਾ, ਉਪ ਪਿ੍ੰਸੀਪਲ ਸੰਯੋਗਿਤਾ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਤੋਂ ਹੋਰ ਸਟਾਫ਼ ਮੈਂਬਰਾਂ ਨਾਲ | ਤਸਵੀਰ : ਤਿਲਕਰਾਜ <br/> 05-04-2026
ਕਪੂਰਥਲਾ, 4 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਕਪੂਰਥਲਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਜਿਸ 'ਚ ਭਾਰਤੀ ਜੀਵਨ ਬੀਮਾ ਨਿਗਮ ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਮੁੱਖ ਮਹਿਮਾਨ ਵਜੋਂ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਵਿਨੋਦ ਪੁਰੀ ਤੇ ਟਰੱਸਟੀ ਜੋਤੀ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੀ ਉਪ ਪਿ੍ੰਸੀਪਲ ਸੰਯੋਗਿਤਾ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ | ਉਨ੍ਹਾਂ ਸਕੂਲ ਦੀਆਂ ਵਿੱਦਿਅਕ ਖੇਤਰ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ | ਉਪ ਪਿ੍ੰਸੀਪਲ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਜਮਾਤਾਂ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਪੜ੍ਹਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਮਿਹਨਤੀ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਵਾਮੀ ਆਨੰਦਗਿਰੀ ਮਹਾਰਾਜ ਮੈਮੋਰੀਅਲ ਸਕੂਲ ਬਿਨਾਂ ਕਿਸੇ ਦਾਖਲਾ ਫ਼ੀਸ ਤੇ ਵਾਧੂ ਤੋਂ ਬੋਝ ਤੋਂ ਵਿਦਿਆਰਥੀਆਂ ਨੂੰ ਉੱਚ ਪਾਏ ਦੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ | ਇਸਤੋਂ ਪਹਿਲਾਂ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ, ਭੰਗੜਾ ਤੇ ਗਿੱਧਾ ਪੇਸ਼ ਕੀਤਾ | ਸਮਾਗਮ ਦੀ ਸਮਾਪਤੀ 'ਤੇ ਅਧਿਆਪਕਾ ਸਿਮਰਨ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਹੀ ਬਿਨਾਂ ਕਿਸੇ ਦਾਖਲਾ ਫ਼ੀਸ ਦੇ ਵਿਦਿਆਰਥੀਆਂ ਦੇ ਅਗਲੀ ਜਮਾਤ ਦੇ ਦਾਖ਼ਲੇ ਕੀਤੇ ਜਾਣਗੇ | ਇਸ ਮੌਕੇ ਅਧਿਆਪਕਾ ਗੀਤਾ ਰਾਣੀ, ਪੂਜਾ ਸ਼ਰਮਾ, ਪੁਸ਼ਪਾ, ਪੂਨਮ, ਬਲਵਿੰਦਰ ਕੌਰ, ਮਨਪ੍ਰੀਤ ਕੌਰ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੀਨ ਗਰੁੱਪ ਨੰਗਲ ਲੁਬਾਣਾ ਨੇ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਬਾਬਾ ਬਾਲਕ ਨਾਥ ਦੀ ਚੌਂਕੀ ਕਰਵਾਈ <br/>
Ad Position 24