ਫਗਵਾੜਾ, 4 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਵਿਖੇ ਅੱਜ ਸਰਵ ਧਰਮ ਅਰਦਾਸ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਕੀਤੀ ਗਈ | ਅਧਿਆਪਕ ਵਰਗ ਵੱਲੋਂ ਸ਼੍ਰੀ ਮਹਾਂਵੀਰ ਸਵਾਮੀ ਦੀ ਵੰਦਨਾ ਦੇ ਨਾਲ-ਨਾਲ ਸ਼੍ਰੀ ਸੁਖਮਨੀ ਸਾਹਿਬ ਤੇ ਦੁਰਗਾ ਜੀ ਦਾ ਪਾਠ ਕਰਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸਕੂਲ 'ਚ ਦਾਖ਼ਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਦਾ ਸੁਆਗਤ ਵੀ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਬੱਚਿਆਂ ਨੂੰ ਮਨ ਲੱਗਾ ਕੇ ਪੜ੍ਹਾਈ ਕਰਨ ਤੇ ਨਵੇਂ ਸੈਸ਼ਨ 'ਚ ਸਕੂਲ ਦੀਆਂ ਮਰਿਆਦਾਵਾਂ, ਮਾਪਦੰਡਾਂ ਤੇ ਸ਼ਿਸ਼ਟਾਚਾਰ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੀ ਤਰੱਕੀ ਵਿਚ ਅਧਿਆਪਕ ਵਰਗ ਦਾ ਅਮੋਲ ਯੋਗਦਾਨ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਲਲਿਤ ਜੈਨ ਤੇ ਖ਼ਜ਼ਾਨਚੀ ਅਜੀਤ ਜੈਨ ਨੇ ਵੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |