ਭੁਲੱਥ, 4 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦੀ ਮੌਤ ਤੇ ਲੱਖੋਵਾਲ ਗਰੁੱਪ ਭੁਲੱਥ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਤੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇੱਕ ਇਮਾਨਦਾਰ ਅਤੇ ਨਿਡਰ ਕਿਸਾਨ ਆਗੂ ਸਨ ਅਤੇ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿਚ ਪਿਛਲੇ 35 ਸਾਲਾਂ ਤੋਂ ਸੇਵਾ ਨਿਭਾਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਹਰਪਿੰਦਰ ਸਿੰਘ ਭਿੰਦਾ ਪ੍ਰਧਾਨ, ਅਮਨਦੀਪ ਸਿੰਘ ਬਾਜਵਾ, ਬਲਵੀਰ ਸਿੰਘ ਜੇ.ਈ. ਕੈਸ਼ੀਅਰ, ਅਮਰੀਕ ਸਿੰਘ ਇਕਾਈ ਪ੍ਰਧਾਨ ਬੋਪਾਰਾਏ, ਸੁਖਜਿੰਦਰ ਸਿੰਘ ਧਾਲੀਵਾਲ ਸਰਪੰਚ ਭਗਵਾਨਪੁਰ, ਮੁਖ਼ਤਿਆਰ ਸਿੰਘ ਜ਼ੋਰਾਵਰ ਸੋਨੀ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਰੰਧਾਵਾ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਮੈਂਬਰ ਨੇ ਦੱਸਿਆ ਕਿ ਗੁਰਚਰਨ ਸਿੰਘ ਕੰਗ ਨਮਿੱਤ ਪਾਠ ਦੇ ਭੋਗ 6 ਅਪ੍ਰੈਲ ਦਿਨ ਸੋਮਵਾਰ ਨੂੰ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਹੋਵੇਗਾ ਜਿਸ ਵਿਚ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਿਸਾਨ ਆਗੂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ |