ਕਪੂਰਥਲਾ, 4 ਅਪ੍ਰੈਲ (ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਅਕਾਦਮਿਕ ਖੇਤਰ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੀ. ਸੀ. ਏ. ਸਮੈਸਟਰ ਛੇਵਾਂ ਦੇ ਵਿਦਿਆਰਥੀ ਸੁਧਾਂਸ਼ੂ ਪ੍ਰਭਾਕਰ ਤੇ ਵਰਨਪ੍ਰੀਤ ਕੌਰ ਨੂੰ ਜਸਵੰਤ ਰਾਏ ਮੈਮੋਰੀਅਲ ਟਰੱਸਟ ਜਲੰਧਰ ਵਲੋਂ ਭੇਜੀ ਗਈ 20 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਦਿੱਤੀ ਗਈ | ਟਰੱਸਟ ਦੇ ਚੇਅਰਮੈਨ ਡਾ. ਅਮਰਜੀਤ ਸਿੰਘ ਰਾਏ ਵਲੋਂ ਭੇਜ ਇਹ ਰਕਮ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੋਵਾਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ | ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਜਸਵੰਤ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਡਾ. ਢਿੱਲੋਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਉੱਜਵਲ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਕੇ ਹੋਰਾਂ ਲਈ ਵੀ ਮਿਸਾਲ ਬਣਨਾ ਚਾਹੀਦਾ ਹੈ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਕਾਲਜ ਸੁਪਰਡੈਂਟ ਮਹਿਕ ਮਲਹੋਤਰਾ ਤੇ ਹੋਰ ਹਾਜ਼ਰ ਸਨ |