01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਰੇਹੜੀ ਚਾਲਕ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ 10 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 05-04-2026
ਕਪੂਰਥਲਾ, 4 ਅਪ੍ਰੈਲ (ਸਡਾਨਾ)-ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸੋਂ 10 ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ 'ਚ ਰਜਿੰਦਰਪਾਲ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਰੇਲ ਕੋਚ ਫ਼ੈਕਟਰੀ ਦੀਆਂ ਦੁਕਾਨਾਂ ਦੇ ਬਾਹਰ ਰੇਹੜੀ 'ਤੇ ਖਾਣ ਪੀਣ ਦਾ ਸਾਮਾਨ ਸਪਲਾਈ ਕਰਦਾ ਹੈ ਤੇ ਰੋਜ਼ ਦੀ ਤਰ੍ਹਾਂ ਆਪਣਾ ਕੰਮ ਖ਼ਤਮ ਕਰਕੇ ਰਾਤ ਕਰੀਬ 10 ਵਜੇ ਆਰ. ਸੀ. ਐਫ. ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਬਰਿੰਦਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੀ ਰੇਹੜੀ ਅੱਗੇ ਮੋਟਰਸਾਈਕਲ ਲਗਾ ਕੇ ਪਿਸਤੌਲ ਦੇ ਜ਼ੋਰ 'ਤੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ 10 ਹਜ਼ਾਰ ਰੁਪਏ ਨਕਦੀ ਖੋਹ ਲਈ ਤੇ ਜਾਂਦੇ ਸਮੇਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ | ਇਕ ਗੋਲੀ ਜ਼ਮੀਨ ਵੱਲ ਚਲਾਈ ਗਈ ਤੇ ਦੂਜੀ ਉਸ ਦੀ ਲੱਤ 'ਤੇ ਮਾਰੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਇਰਾਦਾ ਕਤਲ, ਅਸਲ੍ਹਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਸੁਖਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਨਿੱਜੀ ਸਕੂਲਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਫਗਵਾੜਾ 'ਚ ਖੜ੍ਹੇ ਪਾਣੀ ਦੇ ਨੇੜੇ ਸ਼ੱਕੀ ਹਾਲਤ 'ਚ ਜਿੰਮ ਟਰੇਨਰ ਦੀ ਲਾਸ਼ ਮਿਲੀ
Ad Position 24