ਫਗਵਾੜਾ, 4 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਖੋਥੜਾ ਰੋਡ 'ਤੇ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੁਖਵਿੰਦਰ ਕੁਮਾਰ ਉਰਫ਼ ਸੁੱਖਾ ਪੁੱਤਰ ਨਿਰਮਲ ਕੁਮਾਰ ਵਾਸੀ ਮੁਹੱਲਾ ਲਾਗੜੀਆ ਗੁਰਾਇਆ ਨੂੰ ਕਾਬੂ ਕਰਕੇ ਉਸ ਪਾਸੋਂ 24 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |