01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ- ਸੋਮ ਪ੍ਰਕਾਸ਼

Ad Position 21
No active advertisement
ਅਜੀਤ ਡੈਸਕ 05-04-2026
ਫਗਵਾੜਾ, 4 ਅਪ੍ਰੈਲ (ਹਰਜੋਤ ਸਿੰਘ ਚਾਨਾ)-ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਨਿੰਦਿਆ ਕੀਤੀ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਾਨੂੰਨ ਤੇ ਨਿਆਂ ਵਿਵਸਥਾ 'ਚ ਪਹਿਲਾਂ ਹੀ ਫ਼ੇਲ੍ਹ ਪੰਜਾਬ ਦੀ ਆਮ ਆਦਮੀ ਸਰਕਾਰ ਨੂੰ ਸੋਮ ਪ੍ਰਕਾਸ਼ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਨਹੀਂ ਕੀਤਾ ਗਿਆ ਤਾਂ ਦੀ ਆਮ ਆਦਮੀ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਆਮ ਜਨਤਾ ਜ਼ਬਰਦਸਤ ਰੋਸ ਪ੍ਰਦਰਸ਼ਨ ਕਰੇਗੀ | ਇਸ ਮੌਕੇ ਪੰਜਾਬ ਪ੍ਰਧਾਨ ਐਸ.ਸੀ ਮੋਰਚਾ ਐਸ.ਆਰ ਲੱਧੜ, ਡਾ. ਦਿਲਬਾਗ ਰਾਏ ਸ਼ੀਤਲ ਅੰਗੁਰਾਲ, ਅਮਰ ਸਿੰਘ ਡਾਂਡੀਆਂ, ਮੰਡਲ ਪ੍ਰਧਾਨ ਸ਼ਹਿਰੀ ਨਰੇਸ਼ ਕੋਟਰਾਣੀ, ਮੰਡਲ ਪ੍ਰਧਾਨ ਮੌਲ਼ੀ ਰਮੇਸ਼ ਲਾਲ, ਚੰਦਰੇਸ਼ ਕੌਲ, ਕੌਂਸਲਰ ਬੀਰਾ ਰਾਮ ਅਤੇ ਸੂਬੇ ਦੀ ਭਾਜਪਾ ਲੀਡਰਸ਼ਿਪ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਦੌਰਾਨ ਵਿਚਾਰਾਂ
Ad Position 24