01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸਿੱਖ ਜਥੇਬੰਦੀਆਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-04-2026
ਫਗਵਾੜਾ, 4 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਹੋਈ | ਮੀਟਿੰਗ 'ਚ ਫਗਵਾੜਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ-ਪੀਰੀ ਚੌਕ ਅਤੇ ਫਗਵਾੜਾ ਤੋਂ ਮੇਹਲੀ ਤੱਕ ਮੀਰੀ-ਪੀਰੀ ਮਾਰਗ ਬਣਾਉਣ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਕੀਤਾ | ਆਗੂਆਂ ਨੇ ਆਖਿਆ ਕਿ ਫਗਵਾੜਾ ਸ਼ਹਿਰ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਹੈ | ਇਸ ਇਤਿਹਾਸ ਕਰਕੇ ਹੀ ਫਗਵਾੜਾ ਦਾ ਨਾਂਅ ਸਾਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸੇ ਵੀ ਸਰਕਾਰ ਨੇ ਗੁਰੂ ਸਾਹਿਬ ਦੇ ਨਾਂਅ 'ਤੇ ਕੋਈ ਮਾਰਗ, ਕੋਈ ਚੌਕ ਜਾਂ ਸ਼ਹਿਰ ਦੀ ਐਂਟਰੀ 'ਤੇ ਕੋਈ ਵੀ ਗੇਟ ਗੁਰੂ ਸਾਹਿਬ ਦੇ ਨਾਂਅ 'ਤੇ ਨਹੀਂ ਬਣਾਇਆ, ਸੋ ਹੁਣ ਸਿੱਖ ਸਮਾਜ ਵਲੋਂ ਇਹ ਮੰਗ ਉਠਾਉਣੀ ਬਿਲਕੁਲ ਜਾਇਜ਼ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਫਗਵਾੜਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜਲਦੀ ਮਤਾ ਪਾ ਕੇ ਸ਼ਹਿਰ ਵਿਚ ਚੌਕ ਤੇ ਮਾਰਗ ਦਾ ਨਾਂਅ ਮੀਰੀ-ਪੀਰੀ ਦੇ ਨਾਂਅ 'ਤੇ ਰੱਖਿਆ ਜਾਵੇ | ਆਗੂਆਂ ਨੇ ਸਰਬ ਸਹਿਮਤੀ ਲਈ ਸਾਰੀਆਂ ਧਿਰਾਂ ਦੇ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਵੀ ਲਿਆ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ 'ਚ ਤਜਿੰਦਰ ਬਾਵਾ, ਮਨਜੀਤ ਸਿੰਘ, ਤਜਿੰਦਰ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ, ਗੁਰਦਿਆਲ ਸਿੰਘ, ਸੰਤੋਖ ਸਿੰਘ, ਮੋਹਨ ਸਿੰਘ ਗਾਂਧੀ, ਗੁਰਜੀਤ ਸਿੰਘ, ਏਕਮ ਸਿੰਘ, ਲਖਬੀਰ ਸਿੰਘ, ਸਤਬੀਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ ਪਾਲਾ, ਅਵਤਾਰ ਸਿੰਘ, ਜੋਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਜੋਤੀਬਾ ਫੂਲੇ ਦੇ ਜਨਮ ਦਿਨ 'ਤੇ ਸਮਾਗਮ ਕਰਵਾਉਣ ਲਈ ਓ. ਬੀ. ਸੀ. ਸੰਗਠਨ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ... ਅਗਲੀ ਖ਼ਬਰ ਆਨੰਦ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਸਮਾਗਮ <br/>
Ad Position 24