01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮਹਾਤਮਾ ਜੋਤੀਬਾ ਫੂਲੇ ਦੇ ਜਨਮ ਦਿਨ 'ਤੇ ਸਮਾਗਮ ਕਰਵਾਉਣ ਲਈ ਓ. ਬੀ. ਸੀ. ਸੰਗਠਨ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਹੁਸੈਨਪੁਰ, 4 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਮਹਾਤਮਾ ਜੋਤੀਬਾ ਫੂਲੇ ਦੇ ਜਨਮ ਦਿਨ ਨੂੰ ਸਮਰਪਿਤ 11 ਅਪ੍ਰੈਲ ਨੂੰ ਸਮਾਗਮ ਕਰਵਾਉਣ ਲਈ ਓ. ਬੀ. ਸੀ. ਰੇਲਵੇ ਕਰਮਚਾਰੀ ਸੰਗਠਨ ਰੇਲ ਕੋਚ ਫ਼ੈਕਟਰੀ ਦੇ ਸਮੂਹ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਸੰਗਠਨ ਦੇ ਮੁੱਖ ਦਫ਼ਤਰ ਆਰ. ਸੀ. ਐਫ਼. ਵਿਖੇ ਹੋਈ | ਜਿਸ ਦੌਰਾਨ ਮਹਾਤਮਾ ਜੋਤੀਬਾ ਫੂਲੇ ਦੇ ਜਨਮ ਦਿਨ ਤੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ ਅਤੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਥਾ ਦੇ ਪ੍ਰਧਾਨ ਅਰਵਿੰਦ ਪ੍ਰਸ਼ਾਦ ਨੇ ਕਿਹਾ ਕਿ ਮਹਾਤਮਾ ਜੋਤੀਬਾ ਫੂਲੇ ਦੇ ਸਮਾਜਿਕ ਸੁਧਾਰ ਅਤੇ ਸਮਾਨਤਾ ਦੇ ਵਿਚਾਰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਜਨਮ ਦਿਨ ਦੇ ਜਸ਼ਨਾਂ ਨੂੰ ਇਤਿਹਾਸਕ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਕਿਹਾ | ਇਸੇ ਦੌਰਾਨ ਸੰਸਥਾ ਦੇ ਸਕੱਤਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ 'ਚ ਪੰਜਾਬ ਰਾਜ ਬੈਕਵਰਡ ਕਲਾਸ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਪ੍ਰੋਗਰਾਮ 'ਚ ਆਜ਼ਾਦ ਥੀਏਟਰ ਫਗਵਾੜਾ ਸਮਾਜਿਕ ਮੁੱਦਿਆਂ 'ਤੇ ਆਧਾਰਿਤ ਨਾਟਕ ਪੇਸ਼ ਕਰੇਗਾ, ਜਿਸ ਦਾ ਮੰਚਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਓ. ਬੀ. ਸੀ. ਸ਼੍ਰੇਣੀ ਨਾਲ ਸੰਬੰਧਿਤ ਪ੍ਰਮੁੱਖ ਮੰਗਾਂ 'ਤੇ ਵੀ ਚਰਚਾ ਕੀਤੀ ਜਾਵੇਗੀ | ਓ. ਬੀ. ਸੀ. ਰੇਲਵੇ ਕਰਮਚਾਰੀ ਸੰਗਠਨ ਨੇ ਸਾਰੀਆਂ ਸਮਾਜਿਕ, ਧਾਰਮਿਕ ਤੇ ਭਾਈਵਾਲ ਸੰਸਥਾਵਾਂ ਨੂੰ ਮਹਾਤਮਾ ਜੋਤੀਬਾ ਫੂਲੇ ਦੇ ਜਨਮ ਦਿਨ ਸੰਬੰਧੀ ਕਰਵਾਏ ਜਾ ਰਹੇ ਸਮਾਗਮ 'ਚ ਵੱਧ ਚੜਕੇ ਹਿੱਸਾ ਲੈਣ ਦੀ ਅਪੀਲ ਕੀਤੀ | ਮੀਟਿੰਗ 'ਚ ਸੰਗਠਨ ਦੇ ਸਮੂਹ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਲੂਡਣ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸਿੱਖ ਜਥੇਬੰਦੀਆਂ ਦੀ ਮੀਟਿੰਗ <br/>
Ad Position 24