ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਡੀ. ਸੀ. ਦਫ਼ਤਰ ਮੂਹਰੇ ਧਰਨਾ ਅੱਜ <br/>
ਅਜੀਤ ਡੈਸਕ
06-04-2026
ਭੰਡਾਲ ਬੇਟ, 5 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਕਸਬਾ ਭੰਡਾਲ ਬੇਟ ਵਿਖੇ ਪਿੰਡ ਦੇ ਕਿਸਾਨਾਂ ਦਾ ਕਿਰਤੀ ਕਿਸਾਨ ਯੂਨੀਅਨ ਵਲੋਂ ਇਕੱਠ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਪਾਣੀਆਂ ਦੇ ਮਸਲੇ ਦੇ ਹੱਲ ਲਈ ਐਮ. ਐਸ. ਪੀ. ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਾਉਣ ਲਈ, ਖੇਤੀ ਨੀਤੀ ਲਾਗੂ ਕਰਾਉਣ ਲਈ, ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿਲ ਰੱਦ ਕਰਾਉਣ ਲਈ ਤੇ ਕਾਰਪੋਰੇਟ ਘਰਾਣਿਆਂ ਨੂੰ ਪਬਲਿਕ ਅਦਾਰੇ ਸੌਂਪਣ ਵਿਰੁੱਧ ਹੜ੍ਹਾਂ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਰਹਿੰਦੇ ਕਿਸਾਨਾਂ ਨੂੰ ਦਿਵਾਉਣ ਲਈ ਮੰਗ ਕੀਤੀ ਜਾਵੇਗੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਆਲੂਆਂ ਦੀ ਫ਼ਸਲ ਨੂੰ 1200 ਰੁਪਏ ਪ੍ਰਤੀ ਕੁਇੰਟਲ ਦੀ ਖ਼ਰੀਦ ਦੀ ਗਰੰਟੀ ਦੇਵੇ | ਇਨ੍ਹਾਂ ਮੰਗਾਂ ਨੂੰ ਲੈ ਕੇ ਅੱਜ 6 ਅਪ੍ਰੈਲ ਨੂੰ ਡੀ. ਸੀ. ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ | ਇਸ ਤੋਂ ਬਾਅਦ ਜ਼ਿਲ੍ਹਾ ਪੈੱ੍ਰਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ ਨੇ ਪਿੰਡ ਭੰਡਾਲ ਬੇਟ ਦੀ ਕਮੇਟੀ ਦੀ ਚੋਣ ਕੀਤੀ, ਜਿਸ 'ਚ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਭੰਡਾਲ ਬੇਟ ਦੀ ਇਕਾਈ ਦਾ ਪੂਰਨ ਸਿੰਘ ਪੂਨਾ ਨੂੰ ਪ੍ਰਧਾਨ, ਜਸਜੀਤ ਸਿੰਘ ਨੂੰ ਸਕੱਤਰ, ਹਰਦੀਪ ਸਿੰਘ ਨੂੰ ਖ਼ਜ਼ਾਨਚੀ, ਪਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਤੇ ਰਣਜੀਤ ਸਿੰਘ ਨੂੰ ਪੈੱ੍ਰਸ ਸਕੱਤਰ ਚੁਣਿਆ ਗਿਆ | ਇਸ ਮੌਕੇ ਕੁਲਵਿੰਦਰ ਸਿੰਘ, ਸੱਜਣ ਸਿੰਘ, ਪਰਮਜੀਤ ਸਿੰਘ, ਕੇਵਲ ਸਿੰਘ, ਅੰਮਿ੍ਤਪਾਲ ਸਿੰਘ, ਊਧਮ ਸਿੰਘ, ਹਰਪਿੰਦਰ ਸਿੰਘ ਮੈਂਬਰ ਚੁਣੇ ਗਏ |