ਕਪੂਰਥਲਾ, 5 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਖੈੜਾ ਦੋਨਾ ਵਿਖੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇਕ ਕਾਰ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨੀਸ਼ ਪੁੱਤਰ ਮੋਹਨ ਵਾਸੀ ਨਿਊ ਸ਼ਿਵ ਕਾਲੋਨੀ ਮਹਿਤਾਬਗੜ੍ਹ ਜੋ ਕਿ ਕੁਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਵੱਲ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਖੈੜਾ ਦੋਨਾ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਕਾਰਨ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿਗ ਗਏ ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਸੁਪਨੀਤ ਕੌਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |