ਖਲਵਾੜਾ, 5 ਅਪ੍ਰੈਲ (ਮਨਦੀਪ ਸਿੰਘ ਸੰਧੂ)-2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਕਿਸੇ ਲੋਕਲ ਉਮੀਦਵਾਰ ਦੇ ਨਾਂਅ 'ਤੇ ਟਿਕਟ ਦੇਣ ਲਈ ਮੋਹਰ ਲਗਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਉੱਘੇ ਦਲਿਤ ਚਿੰਤਕ ਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਰਾਮ ਕਿਸ਼ਨ ਭੁੱਲਾਰਾਈ ਸਾਬਕਾ ਪਿ੍ੰਸੀਪਲ ਨੇ ਕਰਦਿਆਂ ਕਿਹਾ ਕਿ ਪੁਰਾਣੇ ਸਾਰੇ ਕਾਂਗਰਸੀ, ਜੋ ਬੀਤੇ ਸਮੇਂ ਪਾਰਟੀ ਨੂੰ ਅਲਵਿਦਾ ਕਹਿ ਗਏ, ਨੂੰ ਇਕੱਠੇ ਹੋ ਕੇ ਇਕ ਮੰਚ 'ਤੇ ਆ ਜਾਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਚੋਣ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਸਮੇਂ ਸਿਰ ਚੋਣ ਸਰਗਰਮੀਆਂ ਨਿਬੇੜੀਆਂ ਜਾ ਸਕਣ ਅਤੇ ਪਾਰਟੀ ਵਰਕਰਾਂ ਨੂੰ ਵੀ ਸਮਾਂ ਰਹਿੰਦਿਆਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਤਾਂ ਜੋ ਪਾਰਟੀ ਮਜ਼ਬੂਤ ਹੋ ਸਕੇ | ਉਨ੍ਹਾਂ ਅਖੀਰ 'ਚ ਜ਼ੋਰ ਦੇ ਕੇ ਕਿਹਾ ਕਿ ਲੋਕਲ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਸਮੇਂ ਸਿਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਚੋਣ 'ਚ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਵਰਕਰ ਪਹਿਲਾਂ ਪਾਰਟੀ ਹਾਈਕਮਾਨ ਦੇ ਹੁਕਮਾਂ ਤੇ ਫੁੱਲ ਚੜ੍ਹਾਉਂਦੇ ਰਹੇ ਹਨ ਪਰ ਇਸ ਵਾਰ ਵਰਕਰਾਂ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ |