04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-04-2026
ਭੁਲੱਥ, 5 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਕਸਬਾ ਭੁਲੱਥ ਵਿਚ ਕੀਤੀ ਗਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਵਿਚ ਸਭ ਤੋਂ ਪਹਿਲਾਂ ਵਿਛੜੇ ਆਗੂ ਗੁਰਚਰਨ ਸਿੰਘ ਕੰਗ ਨੂੰ ਯਾਦ ਕੀਤਾ ਤੇ ਉਨ੍ਹਾਂ ਵਲੋਂ ਯੂਨੀਅਨ ਨੂੰ ਦਿੱਤੀਆਂ ਗਈਆਂ ਸੇਵਾਵਾਂ ਜਾਰੀ ਰੱਖਣ ਲਈ ਮੀਟਿੰਗ 'ਚ ਹਾਜ਼ਰ ਮੈਂਬਰਾਂ ਨੂੰ ਆਖਿਆ ਗਿਆ | ਮੀਟਿੰਗ ਵਿਚ ਜਥੇਬੰਦੀ ਦੇ ਵਿਸਥਾਰ ਲਈ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਬਲਵੀਰ ਸਿੰਘ ਜੇ. ਈ. ਤੇ ਅਮਨਦੀਪ ਸਿੰਘ ਬਾਜਵਾ ਨੂੰ ਕੈਸ਼ੀਅਰ, ਜਸਵੰਤ ਸਿੰਘ ਚੀਮਾ ਨੂੰ ਇਕਾਈ ਪ੍ਰਧਾਨ ਖੱਸਣ, ਸਤਪਾਲ ਸਿੰਘ ਨੂੰ ਇਕਾਈ ਪ੍ਰਧਾਨ ਬੇਗੋਵਾਲ ਨਿਯੁਕਤ ਕੀਤਾ | ਇਸ ਮੌਕੇ ਨਵੇਂ ਚੁਣੇ ਗਏ ਇਕਾਈ ਪ੍ਰਧਾਨ ਤੇ ਮੈਂਬਰਾਂ ਨੂੰ ਯੂਨੀਅਨ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਯਕੀਨ ਦਿਵਾਇਆ ਕਿ ਉਹ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਵੀ ਬਾਕੀ ਮੈਂਬਰਾਂ ਨੂੰ ਯਕੀਨ ਦਿਵਾਉਂਦੇ ਹੋਏ ਕਿਹਾ ਕਿ ਉਹ ਜਥੇਬੰਦੀ ਦੇ ਵਿਸਥਾਰ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ ਸੁਖਜਿੰਦਰ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਪੰਡੋਰੀ ਮੀਤ ਪ੍ਰਧਾਨ, ਗੁਰਨਾਮ ਸਿੰਘ ਪੰਡੋਰੀ ਮੀਤ ਪ੍ਰਧਾਨ, ਗੁਰਸੇਵਕ ਸਿੰਘ ਲਿਟਾਂ ਸਰਕਲ ਪ੍ਰਧਾਨ, ਬਲਵੀਰ ਸਿੰਘ ਜੇ. ਈ. ਕੈਸ਼ੀਅਰ, ਅਮਨਦੀਪ ਸਿੰਘ ਬਾਜਵਾ ਕੈਸ਼ੀਅਰ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਬਲਾਕ ਪ੍ਰਧਾਨ, ਜਸਵੰਤ ਸਿੰਘ ਚੀਮਾ ਇਕਾਈ ਪ੍ਰਧਾਨ, ਗੁਰਨਾਮ ਸਿੰਘ ਮੱਲ੍ਹੀ, ਸੰਨੀ ਕਾਲੀਆ, ਨਵਦੀਪ ਮੱਲ੍ਹੀ, ਅਮਰੀਕ ਸਿੰਘ ਗੁਰਾਇਆ, ਜਗਦੀਪ ਸਿੰਘ, ਪਿ੍ੰਸ, ਜਸਬੀਰ ਸਿੰਘ, ਬਚਿੱਤਰ ਸਿੰਘ, ਸਤਪਾਲ ਸਿੰਘ ਇਕਾਈ ਪ੍ਰਧਾਨ, ਐਡਵੋਕੇਟ ਪੰਥਜੀਤ ਸਿੰਘ, ਤਰਜਿੰਦਰ ਸਿੰਘ ਭਿੰਦਾ, ਕੁਲਵੰਤ ਸਿੰਘ, ਮਾਇਆ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ ਬੋਪਾਰਾਏ ਸਰਕਲ ਪ੍ਰਧਾਨ, ਸ਼ਮੀ ਕਾਲੀਆ, ਸਤਵੀਰ ਸਿੰਘ, ਮਨਜੋਤ ਸਿੰਘ, ਬਲਵਿੰਦਰ ਸਿੰਘ, ਪਵਿੱਤਰ ਸਿੰਘ, ਗੁਰਪ੍ਰੀਤ ਸਿੰਘ ਰਾਏਪੁਰ, ਸੁਲੱਖਣ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਸਤਪਾਲ ਸਿੰਘ ਮੰਡ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸੰਤ ਥੋਮਸ ਬਿਲੀਵਰਜ਼ ਈਸਟਰਨ ਚਰਚ ਬਾਗੜੀਆਂ 'ਚ ਈਸਟਰ ਦਾ ਤਿਉਹਾਰ ਨਾਲ ਮਨਾਇਆ
Ad Position 24