ਸੁਲਤਾਨਪੁਰ ਲੋਧੀ, 5 ਅਪ੍ਰੈਲ (ਥਿੰਦ, ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਭਾਈ ਸਰਬਜੀਤ ਸਿੰਘ ਨੇ ਕੀਰਤਨ ਦਵਾਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਕੌਮ ਦੇ ਮਹਾਨ ਵਿਦਵਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵਲੋਂ ਅੱਜ ਦੇ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ ਗਈ ਤੇ ਉਨ੍ਹਾਂ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ | ਅਤੇ ਬੇਬੇ ਨਾਨਕੀ ਜੀ ਦੇ ਜੀਵਨ 'ਤੇ ਵਿਸਥਾਰ ਵਿਚ ਚਾਨਣਾ ਪਾਇਆ | ਇਸ ਸਮੇਂ ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਸ੍ਰੀ ਬੇਰ ਸਾਹਿਬ ਵਲੋਂ ਅੱਜ ਦੇ ਮੁੱਖ ਵਾਕ ਦਾ ਪਾਠ ਸਰਵਣ ਕਰਵਾਈ | ਇਸ ਸਮੇਂ ਪ੍ਰਬੰਧਕਾਂ ਵਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਸਮੇਂ ਚਾਹ ਪਕੌੜੇ ਮਠਿਆਈਆਂ, ਫਲਾਂ ਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ | ਇਸ ਮੌਕੇ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ ਅੰਮਿ੍ਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ