06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੁੱਚਾ ਸਿੰਘ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 06-04-2026
ਕਪੂਰਥਲਾ, 5 ਅਪ੍ਰੈਲ (ਸਡਾਨਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਹੋਇਆ, ਜਿਸ 'ਚ ਪਿ੍ੰਸੀਪਲ ਕੇਵਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਜਲਾਸ 'ਚ ਬਲਾਕ ਸੁਲਤਾਨਪੁਰ ਲੋਧੀ, ਭੁਲੱਥ ਤੇ ਕਪੂਰਥਲਾ ਸਬ ਡਵੀਜ਼ਨ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ | ਇਜਲਾਸ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਪਿਛਲੇ ਕਾਰਜਕਾਲ ਦੀ ਰਿਪੋਰਟ ਪੇਸ਼ ਕੀਤੀ ਤੇ ਇਸ ਸੰਬੰਧੀ ਬਲਾਕ ਪ੍ਰਧਾਨ ਕਰਨੈਲ ਸਿੰਘ ਤੇ ਸੁੱਚਾ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਇਸੇ ਤਰ੍ਹਾਂ ਇਜਲਾਸ ਨੂੰ ਬਲਾਕ ਭੁਲੱਥ ਦੇ ਪ੍ਰਧਾਨ ਗੁਰਬਚਨ ਸਿੰਘ ਚੀਮਾ ਅਤੇ ਸਬ ਡਵੀਜ਼ਨ ਕਪੂਰਥਲਾ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਵੀ ਸੰਬੋਧਨ ਕੀਤਾ | ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅਪਣਾਏ ਮਾੜੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਪੈਨਸ਼ਨਰਾਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ | ਅੰਤ 'ਚ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੇ ਆਏ ਹੋਏ ਸਮੂਹ ਡੈਲੀਗੇਟਾਂ ਦਾ ਧੰਨਵਾਦ ਕੀਤਾ ਤੇ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕਰਦੇ ਹੋਏ ਪਿ੍ੰਸੀਪਲ ਕੇਵਲ ਸਿੰਘ ਨੂੰ ਨਵੀਂ ਕਮੇਟੀ ਚੁਣਨ ਦੇ ਅਧਿਕਾਰ ਦਿੱਤੇ | ਇਸ ਮੌਕੇ ਸਮੁੱਚੇ ਇਜਲਾਸ ਨੇ ਸਰਬਸੰਮਤੀ ਨਾਲ ਦੁਬਾਰਾ ਸੁੱਚਾ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਤੇ ਗੁਰਦੀਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ | ਇਸੇ ਤਰ੍ਹਾਂ ਜਗਜੀਤ ਸਿੰਘ ਨੂੰ ਜ਼ਿਲ੍ਹਾ ਵਿੱਤ ਸਕੱਤਰ ਚੁਣਿਆ ਗਿਆ | ਬਾਕੀ ਜ਼ਿਲ੍ਹਾ ਕਮੇਟੀ ਬਣਾਉਣ ਦੇ ਅਧਿਕਾਰ ਪ੍ਰਧਾਨ ਤੇ ਜਨਰਲ ਸਕੱਤਰ ਨੂੰ ਦਿੱਤੇ ਗਏ | ਮੁੜ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸੁੱਚਾ ਸਿੰਘ ਨੇ ਸਮੂਹ ਡੈਲੀਗੇਟਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਹੋਰ ਮਜ਼ਬੂਤੀ ਨਾਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰਦੇ ਰਹਿਣਗੇ | ਇਸ ਮੌਕੇ ਇੰਦਰਪਾਲ ਸਿੰਘ, ਵਿਨੋਦ ਕਪੂਰ, ਸੁਖਵਿੰਦਰ ਸਿੰਘ ਚੀਮਾ, ਕੇਵਲ ਸਿੰਘ ਮੋਮੀ, ਹਰਿੰਦਰ ਸਿੰਘ ਚੀਮਾ, ਅਮਰਜੀਤ ਸਿੰਘ, ਹਰਚਰਨ ਸਿੰਘ, ਸ਼ਿਵ ਦੱਤ ਕਾਲੀਆ, ਦੇਸ ਰਾਜ, ਸੁਕੇਸ਼ ਜੋਸ਼ੀ, ਬਲਵਿੰਦਰ ਸਿੰਘ, ਰਕੇਸ਼ ਚੰਦਰ, ਪਿਆਰਾ ਸਿੰਘ, ਹਰਜੀਤ ਸਿੰਘ, ਰਾਜ ਕੁਮਾਰ, ਤਰਸੇਮ ਕੁਮਾਰ ਸ਼ਾਸਤਰੀ, ਜਰਨੈਲ ਸਿੰਘ, ਬੀਰ ਸਿੰਘ ਸਿੱਧੂ, ਸ਼ੀਤਲ ਪ੍ਰਸ਼ਾਦ, ਹਰਜੀਤ ਸਿੰਘ, ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਲੋਕ-ਹਿਤੀ ਫ਼ੈਸਲਿਆਂ ਨਾਲ ਬਣਿਆ ਨਵਾਂ ਪੰਜਾਬ-ਗੁਰਮੀਤ ਥਾਪਰ <br/> ਅਗਲੀ ਖ਼ਬਰ ਲੰਗਰ ਹਾਲ ਦੀ ਉਸਾਰੀ ਲਈ ਸੱਜਣ ਸਿੰਘ ਚੀਮਾ ਵਲੋਂ 21 ਹਜ਼ਾਰ ਰੁਪਏ ਦਾ ਯੋਗਦਾਨ
Ad Position 24