06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਇਕੱਲੀ ਬੀਬੀ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ ਤੇ ਮੁੜ ਵਿਚਾਰ ਕਰੇ ਸ਼੍ਰੋਮਣੀ ਕਮੇਟੀ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 06-04-2026
ਜਲੰਧਰ, 5 ਅਪ੍ਰੈਲ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਜਥੇ ਨਾਲੋਂ ਇਕ ਔਰਤ ਦਾ ਵੱਖ ਹੋ ਜਾਣਾ ਤੇ ਪਾਕਿਸਤਾਨ 'ਚ ਰਹਿ ਕੇ ਧਰਮ ਬਦਲੀ ਕਰਕੇ ਮੁਸਲਮਾਨ ਵਿਅਕਤੀ ਨਾਲ ਨਿਕਾਹ ਕਰ ਲੈਣ ਕਰਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੇ ਜਥਿਆਂ 'ਚ ਕਿਸੇ ਵੀ ਇਕੱਲੀ ਬੀਬੀ ਨੂੰ ਇਜਾਜ਼ਤ ਨਾ ਦੇਣ ਦੇ ਕੀਤੇ ਫੈਸਲੇ ਦਾ ਵਿਰੋਧ ਕਰਦਿਆਂ ਸੀਨੀਅਰ ਅਕਾਲੀ ਆਗੂ ਮਨਿੰਦਰਪਾਲ ਸਿੰਘ ਗੁੰਬਰ, ਗੁਰਨੇਕ ਸਿੰਘ ਢਿੱਲੋਂ, ਸਾਹਿਬ ਸਿੰਘ ਢਿੱਲੋਂ, ਗੁਰਦੇਵ ਸਿੰਘ ਮਾਹਲ ਤੇ ਮਹੇਸ਼ਇੰਦਰ ਸਿੰਘ ਧਾਮੀ ਨੇ ਇਕ ਸਾਂਝੇ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਉਕਤ ਔਰਤ ਦੀ ਸਿੱਖ ਕੌਮ ਦੀਆਂ ਬੀਬੀਆਂ ਨਾਲ ਤੁਲਨਾ ਉਨ੍ਹਾਂ ਦਾ ਘੋਰ ਅਪਮਾਨ ਹੈ ਅਤੇ ਇਸ ਦੇ ਨਾਲ ਹੀ ਬੀਬੀਆਂ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਿਆਂ ਰੱਖਣ ਦਾ ਫੈਸਲਾ ਵਾਜਿਬ ਨਹੀਂ ਹੈ | ਉਨ੍ਹਾਂ ਕਿਹਾ ਕਿ ਕੋਈ ਬੀਬੀ ਅਣਵਿਆਹੀ ਹੋ ਸਕਦੀ ਹੈ, ਕੋਈ ਬੀਬੀ ਵਿਧਵਾ ਹੋ ਸਕਦੀ ਹੈ ਤੇ ਅਜਿਹੀਆਂ ਬੀਬੀਆਂ ਪਹਿਲਾਂ ਹੀ ਬੇਵੱਸ ਹੁੰਦੀਆਂ ਹਨ | ਕੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਇਹ ਬਿਆਨ ਇਨ੍ਹਾਂ ਬੀਬੀਆਂ ਅੰਦਰ ਹੀਣ ਭਾਵਨਾ ਪੈਦਾ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਕੇਂਦਰ ਤੇ ਸੂਬੇ ਦੀਆਂ ਖੂਫੀਆਂ ਏਜੰਸੀਆਂ ਹਰ ਤਰ੍ਹਾਂ ਦੀ ਪੜਤਾਲ ਕਰਦੀਆਂ ਹਨ | ਬੇਸ਼ੱਕ ਕੇਂਦਰ ਸਰਕਾਰ ਤੇ ਸੂਬੇ ਦੀ ਸਰਕਾਰ ਦੀਆਂ ਏਜੰਸੀਆਂ ਦੀ ਜ਼ਿੰਮੇਵਾਰੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੋਵੇਗੀ ਉਸ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਹੀ ਪੜਤਾਲ ਕਰਨੀ ਚਾਹੀਦੀ ਹੈ ਤਾਂ ਕਿ ਦੁਬਾਰਾ ਅਜਿਹੀ ਘਿਨਾਉਣੀ ਹਰਕਤ ਨਾ ਵਾਪਰ ਸਕੇ | ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਅਜਿਹੇ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ ਤੇ ਕਿਸੇ ਨੂੰ ਵੀ ਦਰਸ਼ਨ ਦੀਦਾਰੇ ਕਰਨ ਤੋਂ ਵਾਂਝਿਆਂ ਨਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਫੱਤੂਢੀਂਗਾ ਕਾਲਜ ਦੇ ਬੀ. ਐਸ. ਸੀ. ਫੈਸ਼ਨ ਡਿਜ਼ਾਇਨ ਵਿਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/... ਅਗਲੀ ਖ਼ਬਰ ਮੁੱਖ ਮੰਤਰੀ ਸਕਿਉਰਿਟੀ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ-ਸੁਖਬੀਰ ਸਿੰਘ ਬਾਦਲ
Ad Position 24