06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਫੱਤੂਢੀਂਗਾ ਕਾਲਜ ਦੇ ਬੀ. ਐਸ. ਸੀ. ਫੈਸ਼ਨ ਡਿਜ਼ਾਇਨ ਵਿਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 06-04-2026
ਕਪੂਰਥਲਾ, 5 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਬੀ. ਐਸ. ਸੀ. ਫੈਸ਼ਨ ਡਿਜਾਇਨ ਵਿਭਾਗ ਦਾ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਦੀ ਮੁਖੀ ਪ੍ਰੋ. ਰਾਧਾ ਨੇ ਦੱਸਿਆ ਕਿ ਬੀ. ਐਸ. ਫੈਸ਼ਨ ਡਿਜਾਇਨ ਦੇ ਪਹਿਲੇ ਸਮੈਸਟਰ 'ਚ ਨਵਦੀਪ ਕੌਰ ਨੇ ਪਹਿਲਾ ਤੇ ਤਨਵੀਰ ਕੌਰ ਨੇ ਦੂਜਾ ਤੇ ਅਨੀਤਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਤੀਜੇ ਸਮੈਸਟਰ ਵਿਚ ਕੋਮਲਪ੍ਰੀਤ ਕੌਰ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ, ਸੁਖਵਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਤੇ ਪ੍ਰੋ. ਰਾਧਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਨੁਸ਼ਾਸਨ ਤੇ ਟੀਚੇ ਪ੍ਰਤੀ ਅਤੁੱਟ ਵਚਨਬੱਧਤਾ ਦਾ ਪ੍ਰਣਾਮ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਲੜਕੀਆਂ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਨਗੀਆਂ |
ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ
ਬਿਲਗਾ, 5 ਅਪ੍ਰੈਲ (ਤਜਿੰਦਰ ਕੁਮਾਰ)-ਥਾਣਾ ਬਿਲਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਦਾ ਸੇਵਨ ਕਰਦੇ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਸ਼ਰਨ ਸਿੰਘ ਬਿਲਗਾ ਨੇ ਦੱਸਿਆ ਕਿ ਏ. ਐੱਸ. ਆਈ ਅਵਤਾਰ ਲਾਲ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਵਲੋਂ ਨਹਿਰ ਪੁਲੀ ਸ਼ਾਮਪੁਰ ਰੋਡ ਬਿਲਗਾ ਤੋਂ ਦੋਸ਼ੀ ਹਰਨੇਕ ਸਿੰਘ ਉਰਫ ਨੇਕਾ ਪੁੱਤਰ ਪਿਆਰਾ ਸਿੰਘ ਵਾਸੀ ਗੁੰਮਟਾਲਾ ਅਤੇ ਦੂਜਾ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਸ਼ਿੰਗਾਰਾ ਸਿੰਘ ਨੂੰ ਕਾਬੂ ਕਰ ਕੇ ਇਨ੍ਹਾਂ ਦੋਵਾਂ ਦੋਸ਼ੀਆਂ ਕੋਲੋਂ 02 ਵਰਕ ਪੇਪਰ (ਪੰਨੀਆ) ਜੋ ਹੈਰੋਇਨ ਨਾਲ ਲਿਬੜਿਆ ਹੋਈਆ, 2 ਲਾਈਟਰ ਤੇ 2 ਨਲਪੀਆਂ (10/10 ਰੁਪਏ ਦੇ ਨੋਟਾਂ ਨੂੰ ਰੋਲ ਕਰਕੇ ਬਣਾਇਆ ਹੋਈਆਂ) ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭੂਮੀਆ ਜੀ ਦੇ ਸਥਾਨ 'ਤੇ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਇਕੱਲੀ ਬੀਬੀ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ ਤੇ ਮੁੜ ਵਿਚਾਰ ਕਰੇ ਸ਼੍ਰ...
Ad Position 24