06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਾਬਾ ਭੂਮੀਆ ਜੀ ਦੇ ਸਥਾਨ 'ਤੇ ਜੋੜ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 06-04-2026
ਜੰਡਿਆਲਾ ਮੰਜਕੀ, 5 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੇ ਪ੍ਰਸਿੱਧ ਇਤਿਹਾਸਿਕ ਸਥਾਨ ਗੁਰਦੁਆਰਾ ਬਾਬਾ ਭੂਮੀਆ ਜੀ ਥਾਬਲਕੇ ਰੋਡ ਵਿਚ ਸਾਲਾਨਾ ਜੋੜ ਮੇਲਾ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਸਮੂਹ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਵੀਸ਼ਰ ਭਾਈ ਸੁਖਵਿੰਦਰ ਸਿੰਘ ਮੋਮੀ ਅਤੇ ਢਾਡੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਪ੍ਰਬੰਧਕਾਂ ਵਲੋਂ ਸਹਿਯੋਗੀਆਂ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ, ਸਕੱਤਰ ਪ੍ਰੋਫੈਸਰ ਬਲਜਿੰਦਰ ਸਿੰਘ, ਮਾਸਟਰ ਸੁਖਜੀਤ ਸਿੰਘ, ਮੱਖਣ ਪੱਲਣ ਚੇਅਰਮੈਨ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ, ਗੁਰਮੀਤ ਸਿੰਘ, ਜਗਮੋਹਣ ਸਿੰਘ, ਇਕਬਾਲ ਸਿੰਘ, ਕੁਲਜੀਤ ਸਿੰਘ,ਨਵਪ੍ਰੀਤ ਸਿੰਘ ਆਦਿ ਪ੍ਰਬੰਧਕ ਤੇ ਭਾਰੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਬੱਲਾਂ ਵਾਲੇ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਦੇ ਦਫਤਰ ਪੁੱਜੇ ਅਗਲੀ ਖ਼ਬਰ ਫੱਤੂਢੀਂਗਾ ਕਾਲਜ ਦੇ ਬੀ. ਐਸ. ਸੀ. ਫੈਸ਼ਨ ਡਿਜ਼ਾਇਨ ਵਿਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/...
Ad Position 24