ਗੁਰਾਇਆ, 5 ਅਪ੍ਰੈਲ (ਬਲਵਿੰਦਰ ਸਿੰਘ)-ਇਥੇ ਵਾਰਡ ਨੰਬਰ 6 ਵਿਚ ਆਮ ਆਦਮੀ ਪਾਰਟੀ ਦੇ ਨੇਤਾ ਤੇ ਟਰੇਡ ਕਮਿਸ਼ਨ ਦੇ ਮੈਂਬਰ ਗੁਰਵਿੰਦਰ ਸਿੰਘ ਨੌਰਾ ਵਲੋਂ 'ਭਗਵੰਤ ਮਾਨ ਦੇ ਨਾਲ ਸੰਵਾਦ' ਪ੍ਰੋਗਰਾਮ ਤਹਿਤ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ | ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹਿਤ ਵਿਚ ਕੀਤੇ ਗਏ ਕੰਮਾਂ ਬਾਰੇ ਵਾਰਡ ਵਾਸੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਲਕਾ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਦੀਪ ਦੁੱਗਲ, ਸੰਗਠਨ ਇੰਚਾਰਜ ਸੰਜੇ ਅਟਵਾਲ, ਟਰੇਡ ਕਮਿਸ਼ਨ ਦੇ ਚੇਅਰਮੈਨ ਪਲਵਿੰਦਰ ਸਿੰਘ ਨੌਰਾ, ਚੇਅਰਮੈਨ ਰੌਸ਼ਨ ਲਾਲ, ਨਗਰ ਕੌਂਸਲ ਦੇ ਪ੍ਰਧਾਨ ਹਰਮੇਸ਼ ਲਾਲ ਚੌਹਾਨ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸੁਦੇਸ਼ ਕੁਮਾਰ ਬਿੱਲਾ, ਕੌਂਸਲਰ ਬਲਵਿੰਦਰ ਕੌਰ ਹੀਰ, ਰਚਨਾ ਸ਼ਰਮਾ, ਜਸਬੀਰ ਸਿੰਘ ਰਾਜੂ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਕਰਨ ਫਾਂਡੇ, ਹਲਕਾ ਫਿਲੌਰ ਸੋਸ਼ਲ ਮੀਡੀਆ ਇੰਚਾਰਜ ਰੋਹਨ ਕੁਮਾਰ, ਕੋਆਰਡੀਨੇਟਰ ਸੋਸ਼ਲ ਮੀਡੀਆ ਸੰਜੀਵ ਕੰਡਾ, ਵਿਵੇਕ ਸ਼ਰਮਾ, ਬਿੰਦਰ ਕੌਰ ਸਮੇਤ ਵੱਡੀ ਗਿਣਤੀ 'ਚ ਵਾਰਡ ਨਿਵਾਸੀ ਹਾਜ਼ਰ ਰਹੇ | ਮੀਟਿੰਗ ਦੌਰਾਨ ਵਾਰਡ ਵਾਸੀਆਂ ਨੇ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਦੀ ਪ੍ਰਸੰਸਾ ਕੀਤੀ | ਗੁਰਵਿੰਦਰ ਸਿੰਘ ਨੌਰਾ ਨੇ ਸਭ ਮੌਜੂਦ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਮੁੜ ਸਰਕਾਰ ਬਣਾਉਣ ਲਈ ਸਮਰਥਨ ਦੀ ਅਪੀਲ ਕੀਤੀ | ਉਨ੍ਹਾਂ ਨੇ ਹਲਕਾ ਇੰਚਾਰਜ ਨੂੰ ਖੇਤਰ ਵਿਚ ਤਰਜੀਹ ਦੇ ਆਧਾਰ 'ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ, ਜਿਸ 'ਤੇ ਸੰਬੰਧਿਤ ਕੰਮਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ |