06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਰੋਟਰੀ ਕਲੱਬ ਮਿਡਟਾਊਨ ਵਲੋਂ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 06-04-2026
ਗੁਰਾਇਆ, 5 ਅਪ੍ਰੈਲ (ਬਲਵਿੰਦਰ ਸਿੰਘ)-ਰੋਟਰੀ ਕਲੱਬ ਮਿਡਟਾਊਨ ਵਲੋਂ ਹਰਜਿੰਦਰ ਸਿੰਘ ਸੈਹੰਬੀ ਦੀ ਦੇਖ-ਰੇਖ ਹੇਠ ਮਲਟੀਸਪੈਸ਼ਲਿਟੀ ਕੈਂਪ ਬਾਬਾ ਸੰਗ ਪਬਲਿਕ ਲਾਇਬ੍ਰੇਰੀ ਪਿੰਡ ਸੰਗ ਢੇਸੀਆਂ ਵਿਖੇ ਲਗਾਇਆ | ਸ਼ੁਰੂਆਤ ਪਿੰਡ ਦੇ ਸਰਪੰਚ ਪਰਮਜੀਤ ਕੌਰ ਤੇ ਪੰਚਾਇਤ ਮੈਂਬਰਾਂ ਵਲੋਂ ਕੀਤੀ ਗਈ | ਕੈਂਪ ਦੌਰਾਨ ਦਿਲ ਦੇ ਰੋਗ, ਜਨਾਨਾ ਰੋਗ, ਜੋੜਾਂ ਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਕੁਲਵੰਤ ਸਿੰਘ ਸੱਗੂ ਨੇ ਕਿਹਾ ਕਿ ਰੋਟਰੀ ਕਲੱਬ ਮਿਡਟਾਊਨ ਗੁਰਾਇਆ ਵਲੋਂ ਜੋਗਿੰਦਰ ਸਿੰਘ ਕਲਸੀ ਕੈਨੇਡਾ ਨਿਵਾਸੀ ਦੇ ਉਦਮ ਨਾਲ ਇਹ ਕੈਂਪ ਲਗਾਇਆ ਗਿਆ | ਇਸ ਮੌਕੇ ਕਲੱਬ ਵਲੋਂ ਡਾਕਟਰੀ ਦੀ ਟੀਮ ਤੇ ਸਹਿਯੋਗੀਆਂ ਨੂੰ ਕਲੱਬ ਦੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਕੁਲਵੰਤ ਸਿੰਘ ਸੱਗੂ, ਬਲਦੇਵ ਸਿੰਘ ਭੋਗਲ, ਸੈਕਟਰੀ ਕਮਲ ਕੁਮਾਰ, ਜਸਵਿੰਦਰ ਪਾਠਕ, ਮਨਪ੍ਰੀਤ ਚੱਢਾ, ਸੁਖਜੀਤ ਸਿੰਘ, ਚਰਨਜੀਤ ਸਿੰਘ, ਸੀਤਾ ਦੇਵੀ, ਤੀਰਥ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਲੋਹੀਆਂ ਦੇ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਮੀਟਿੰਗ ਵਾਰਡ ਨੰਬਰ 6 'ਚ ਆਯੋਜਿਤ
Ad Position 24