07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਦੇ ਕਿੰਡਰਗਾਰਟਨ ਵਿੰਗ 'ਚ ਸੈਲਫ ਇੰਟਰੋਡਕਸ਼ਨ ਗਤੀਵਿਧੀ ਕਰਵਾਈ

Ad Position 21
No active advertisement
ਅਜੀਤ ਡੈਸਕ 06-04-2026
ਨਕੋਦਰ, 5 ਅਪ੍ਰੈਲ (ਗੁਰਵਿੰਦਰ ਸਿੰਘ)-ਅਪੈਕਸ ਸਕੂਲ ਵਿਖੇ ਸੈਲਫ ਇੰਟਰਡਕਸ਼ਨ ਗਤੀਵਿਧੀ ਕਰਵਾਈ ਗਈ | ਇਸ ਮੌਕੇ ਨੰਨੇ੍ਹ ਬੱਚਿਆਂ ਵਿਚ ਆਤਮਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਦੀ ਸੰਚਾਰ ਕੌਸ਼ਲਤਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਆਪਣੇ ਸਾਥੀਆਂ ਸਾਹਮਣੇ ਆਪਣੇ ਆਪ ਨੂੰ ਪ੍ਰਗਟ ਕਰਨ ਲਈ ਉਤਸ਼ਾਹਿਤ ਕਰਨਾ ਸੀ | ਨੰਨ੍ਹੇ-ਮੁੰਨੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਨਾਂਅ, ਮਨਪਸੰਦ ਰੰਗ, ਸ਼ੌਕ ਤੇ ਪਰਿਵਾਰ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਗਤੀਵਿਧੀ ਨੇ ਖੁਸ਼ੀਭਰਾ ਤੇ ਰੁਚਿਕਰ ਮਾਹੌਲ ਤਿਆਰ ਕੀਤਾ ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਟੇਜ ਡਰ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ | ਅਧਿਆਪਕਾਂ ਨੇ ਪੂਰੇ ਸਮੇਂ ਦੌਰਾਨ ਬੱਚਿਆਂ ਦੀ ਰਹਿਨੁਮਾਈ ਕੀਤੀ ਅਤੇ ਇਸ ਨੂੰ ਰੋਚਕ ਤੇ ਸਿਖਲਾਈ ਭਰਪੂਰ ਤਜਰਬਾ ਬਣਾਇਆ | ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਆਤਮਵਿਸ਼ਵਾਸ, ਸਮਾਜਿਕ ਸੰਪਰਕ ਤੇ ਪ੍ਰਭਾਵਸ਼ਾਲੀ ਸੰਚਾਰ ਕੌਸ਼ਲਤਾ ਨੂੰ ਮਜ਼ਬੂਤ ਕਰਦੀਆਂ ਹਨ | ਇਹ ਪ੍ਰੋਗਰਾਮ ਬਹੁਤ ਸਫਲ ਰਿਹਾ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਰਾਹਿਆ ਗਿਆ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਤੇ ਪਿ੍ੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰਯਾਗ ਮੁਨੀ ਦੀ ਯਾਦ 'ਚ ਭਗਵਤੀ ਜਾਗਰਣ ਤੇ ਭੰਡਾਰਾ ਅਗਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਲੋਹੀਆਂ ਦੇ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ
Ad Position 24