07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 06-04-2026
ਸ਼ਾਹਕੋਟ, 5 ਅਪ੍ਰੈਲ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਸੀਨੀਅਰ ਮੀਤ ਜਸਵੀਰ ਸਿੰਘ ਸ਼ੀਰਾ, ਸੂਬਾ ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਅਧੀਨ ਇਕ ਵਰਕਰ ਦੇ ਰੂਪ 'ਚ ਪਿਛਲੇ 18-20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਵਲੋਂ ਪਿਛਲੀਆਂ ਸਰਕਾਰਾਂ ਤੇ ਮੌਜੂਦਾ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਮਨਵਾਉਣ ਲਈ ਲਾਮਿਸਾਲ ਸੰਘਰਸ਼ ਕੀਤੇ, ਪਰ ਸਰਕਾਰਾਂ ਦੇ ਭਰੋਸੇ ਤੋਂ ਬਾਅਦ ਵੀ ਅੱਜ ਤੱਕ ਕੋਈ ਬੂਰ ਨਹੀਂ ਪਿਆ, ਜਿਸ ਕਰਕੇ ਵਰਕਰਾਂ 'ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਵਰਕਰਾਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਸੰਬੰਧੀ ਪ੍ਰਪੋਜ਼ਲ ਪੰਜਾਬ ਸਰਕਾਰ ਨੂੰ ਪੇਸ਼ ਕਰ ਦਿੱਤੀ ਹੈ, ਜਿਸ ਸੰਬੰਧੀ ਜਥੇਬੰਦੀ ਨਾਲ ਮੁੱਖ ਮੰਤਰੀ ਭਗਵੰਤ ਮਾਨ, ਸਬ-ਕਮੇਟੀ ਤੇ ਵਿਭਾਗੀ ਅਧਿਕਾਰੀਆਂ ਨਾਲ ਸੈਂਕੜੇ ਮੀਟਿੰਗ ਹੋ ਚੁੱਕੀਆਂ ਹਨ, ਜਿਸ 'ਤੇ ਹਰ ਵਾਰ ਟਾਲਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ | ਜਥੇਬੰਦੀ ਵਲੋਂ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ 6 ਅਪ੍ਰੈਲ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਦਬਾਅ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ 10 ਅਪ੍ਰੈਲ ਨੂੰ ਸਬ-ਕਮੇਟੀ ਪੰਜਾਬ ਸਰਕਾਰ ਸਮੇਤ ਵਿਭਾਗੀ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੀਟਿੰਗ ਕਰਨ ਤੋਂ ਟਾਲਮਟੋਲ ਕੀਤਾ ਜਾਂ ਮੀਟਿੰਗ ਦੌਰਾਨ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਲਗਾਤਾਰ ਵਾਅਦਾ ਖ਼ਿਲਾਫ਼ੀ ਸਮਝਦੇ ਹੋਏ 11 ਅਪ੍ਰੈਲ ਨੂੰ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ 'ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਉਦਘਾਟਨ 14 ਨੂੰ - ਜਸਵੀਰ ਜਲਾਲਪੁਰੀ ਅਗਲੀ ਖ਼ਬਰ ਸੰਤ ਪ੍ਰਯਾਗ ਮੁਨੀ ਦੀ ਯਾਦ 'ਚ ਭਗਵਤੀ ਜਾਗਰਣ ਤੇ ਭੰਡਾਰਾ
Ad Position 24