07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ਼ਾਹਕੋਟ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਉਦਘਾਟਨ 14 ਨੂੰ - ਜਸਵੀਰ ਜਲਾਲਪੁਰੀ

Ad Position 21
No active advertisement
ਅਜੀਤ ਡੈਸਕ 06-04-2026
ਸ਼ਾਹਕੋਟ, 5 ਅਪ੍ਰੈਲ (ਸੁਖਦੀਪ ਸਿੰਘ)-ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ.) ਸ਼ਾਹਕੋਟ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੀ ਪ੍ਰਤਿਮਾ ਦਾ ਉਦਘਾਟਨ 14 ਅਪ੍ਰੈਲ ਨੂੰ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ | ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਬਾਲਯੋਗੀ ਬਾਬਾ ਪ੍ਰਗਟ ਨਾਥ (ਰਹੀਮਪੁਰ ਵਾਲੇ) ਚੇਅਰਮੈਨ ਸ਼ਰਾਇਨ ਬੋਰਡ ਵਾਲਮੀਕਿ ਤੀਰਥ, ਅੰਮਿ੍ਤਸਰ ਉਦਘਾਟਨ ਦੀ ਰਸਮ ਅਦਾ ਕਰਨਗੇ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਤੇ ਐਸ. ਡੀ. ਐਮ. ਸ਼ਾਹਕੋਟ ਆਦਿੱਤਿਆ ਗੁਪਤਾ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ | ਇਸ ਮੌਕੇ ਸੁਸਾਇਟੀ ਦੇ ਖਜ਼ਾਨਚੀ ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਜੱਸੀ ਨਿਹਾਲੂਵਾਲ ਸੈਕਟਰੀ, ਐਮ. ਸੀ. ਰਾਖੀ ਮੱਟੂ, ਮਾਸਟਰ ਗੁਰਮੇਜ ਲਾਲ ਹੀਰ, ਲੈਕਚਰਾਰ ਦੇਵ ਰਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸਿੱਖਿਆ ਨੂੰ ਨੰਬਰ 1 'ਤੇ ਰੱਖਣ ਲਈ 'ਮਾਨ ਸਰਕਾਰ' ਯਤਨਸ਼ੀਲ-ਬੀਬੀ ਰਣਜੀਤ ਕੌਰ ਕਾਕੜ ਕਲਾਂ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਧਰਨਾ ਮੁਲਤਵੀ
Ad Position 24