ਫਗਵਾੜਾ, 6 ਅਪੈ੍ਰਲ (ਹਰਜੋਤ ਸਿੰਘ ਚਾਨਾ)-ਨਿਊ ਸਨਫਲਾਵਰ ਹਾਈ ਸਕੂਲ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਤੇ ਵਿਦਿਆਰਥੀਆਂ ਦੀ ਤਰੱਕੀ ਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਤੋਂ ਬਾਅਦ ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਰੁਚਿਕਰ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਅਨੰਦ ਮਾਣਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਜਸਵਿੰਦਰ ਕੌਰ, ਸਰਦਾਰ ਹਰਕਿਰਪਾਲ ਸਿੰਘ ਬਾਜਵਾ ਮੌਜੂਦ ਰਹੇ | ਇਸ ਮੌਕੇ ਪਿ੍ੰਸੀਪਲ ਰੋਬਿਨ ਸਿੰਘ ਤੇ ਚੇਅਰਪਰਸਨ ਸ੍ਰੀਮਤੀ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |