04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਨਾਲ ਸੰਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਨਾ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ-ਹਰਿੰਦਰ ਸ਼ੀਤਲ

Ad Position 21
No active advertisement
ਅਜੀਤ ਡੈਸਕ 07-04-2026
ਕਪੂਰਥਲਾ, 6 ਅਪ੍ਰੈਲ (ਵਿ.ਪ੍ਰ.)-ਪੁਲਿਸ ਵਿਭਾਗ ਦੇ ਦਫ਼ਤਰਾਂ, ਥਾਣਿਆਂ ਤੇ ਚੌਂਕੀਆਂ 'ਚ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਨਾ ਹੋਣ ਕਾਰਨ ਉਨ੍ਹਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਹਰਿੰਦਰ ਸ਼ੀਤਲ ਸੂਬਾਈ ਸਕੱਤਰ ਬਹੁਜਨ ਸਮਾਜ ਪਾਰਟੀ ਨੇ ਇਕ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੀਆਂ ਦਰਖਾਸਤਾਂ ਥਾਣਿਆਂ 'ਚ ਨੰਬਰ ਲੱਗੇ ਹੋਣ ਦੇ ਬਾਵਜੂਦ ਗੁਆਚ ਜਾਂਦੀਆਂ ਹਨ ਤੇ ਲੋਕ ਇਨਸਾਫ਼ ਲਈ ਗੇੜੇ ਮਾਰ ਕੇ ਹੰਬ ਜਾਂਦੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ 'ਚ ਨਫ਼ਰੀ ਪੂਰੀ ਕਰਨ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਕੀਤਾ ਜਾਵੇ | ਇਸ ਨਾਲ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਪੁਲਿਸ ਵਿਭਾਗ ਵਿਚ ਨਫ਼ਰੀ ਵਧਣ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਸਮੇਂ ਸਿਰ ਨਿਪਟਾਰਾ ਹੋ ਸਕੇਗਾ | ਹਰਿੰਦਰ ਸ਼ੀਤਲ ਨੇ ਮੁੱਖ ਮੰਤਰੀ ਵਲੋਂ ਪੁਲਿਸ ਨੂੰ ਨਵੀਆਂ ਗੱਡੀਆਂ ਦੇਣ ਦਾ ਸਵਾਗਤ ਕੀਤਾ ਤੇ ਨਾਲ ਹੀ ਮੰਗ ਕੀਤੀ ਕਿ ਗੱਡੀਆਂ ਦੇ ਨਾਲ-ਨਾਲ ਨਵੇਂ ਡਰਾਈਵਰਾਂ ਨੂੰ ਵੀ ਭਰਤੀ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਜੀ. ਐਨ. ਏ. ਯੂਨੀਵਰਸਿਟੀ ਦਾ 'ਹੈਕਾਥਾਨ 4.0 ਸਫਲ' 600 ਤੋਂ ਵੱਧ ਨੌਜਵਾਨਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਸਾਬਕਾ ਕੌਂਸਲਰ ਬੀਬੀ ਭੁਪਿੰਦਰ ਕੌਰ ਵਾਲੀਆ ਦੀ ਪਹਿਲੀ ਬਰਸੀ ਸੰਬੰਧੀ ਸਮਾਗਮ <br/>
Ad Position 24