04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 07-04-2026
ਨਡਾਲਾ, 6 ਅਪ੍ਰੈਲ (ਰਘਬਿੰਦਰ ਸਿੰਘ)–ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਦਸਤਾਰ ਸਜਾਓ ਮੁਹਿੰਮ' ਤਹਿਤ ਦਸਤਾਰ ਮੁਕਾਬਲਾ ਕਰਵਾਇਆ | ਮੁਕਾਬਲੇ 'ਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਢੰਗ ਨਾਲ ਦਸਤਾਰ ਸਜਾ ਕੇ ਆਪਣੀ ਕਲਾ ਅਤੇ ਸਿੱਖ ਪਰੰਪਰਾਵਾਂ ਪ੍ਰਤੀ ਲਗਨ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਪਰਮਿੰਦਰ ਕੌਰ ਵਲੋਂ ਬੱਚਿਆਂ ਨੂੰ ਹੱਲਾਸ਼ੇਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਗੁਰਮਤਿ ਅਸੂਲਾਂ ਦੀ ਪਾਲਣਾ ਕਰਨ ਅਤੇ ਆਪਣੀ ਪਹਿਚਾਣ ਨੂੰ ਮਾਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨਾ ਤੇ ਦਸਤਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਸਮਾਗਮ ਦੇ ਅੰਤ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੋ ਲੁਟੇਰੇ ਮਹਿਲਾਵਾਂ ਤੋਂ ਮੋਬਾਈਲ ਤੇ ਗਹਿਣੇ ਖੋਹ ਕੇ ਫ਼ਰਾਰ
Ad Position 24