ਹੁਸੈਨਪੁਰ, 6 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਪੂਰਨਮਾਸ਼ੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਬਾਅਦ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸੈਕਟਰੀ ਨਰੇਸ਼ ਕੁਮਾਰ ਨੇ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਸੀਂ ਬੜੇ ਵੱਡਭਾਗੇ ਹਾਂ ਜਿਨ੍ਹਾਂ ਨੂੰ ਇਹ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ | ਅਖੀਰ ਵਿਚ ਉਨ੍ਹਾਂ ਕੀਰਤਨੀ ਜਥੇ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਕੈਸ਼ੀਅਰ ਪਿ੍ਥੀ ਸਿੰਘ, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਸਮਾਜਸੇਵੀ ਸੰਧੂਰਾ ਸਿੰਘ, ਵੈਦ ਪ੍ਰਕਾਸ਼, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਬਹਾਦਰ ਸਿੰਘ, ਦਲਜੀਤ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਪਰਮਜੀਤ ਲਾਲ ਰੱਤੂ, ਸਤਵੰਤ ਸਿੰਘ, ਹਰਦੀਪ ਸਿੰਘ, ਵੀਰ ਸਿੰਘ, ਰਾਮਪਾਲ, ਮੰਗਤ ਸਿੰਘ, ਸਤਪਾਲ ਗੁਰਦਾਸਪੁਰੀ, ਤਰਲੋਚਨ ਸਿੰਘ, ਤਰਸੇਮ ਸਿੰਘ, ਰੂਪ ਲਾਲ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਮਨਮੋਹਣ ਲਾਲ, ਮਹਿੰਦਰ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |