05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਗਰ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਬਜ਼ੇ ਵਾਲਿਆਂ ਖ਼ਿਲਾਫ਼ ਕਾਰਵਾਈ, ਸਾਮਾਨ ਕੀਤਾ ਜ਼ਬਤ

Ad Position 21
No active advertisement
ਅਜੀਤ ਡੈਸਕ 07-04-2026
ਫਗਵਾੜਾ, 6 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਅੱਜ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਕਚਹਿਰੀਆਂ ਦੇ ਬਾਹਰ ਸੜਕ 'ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਗਈ | ਇਸ ਦੌਰਾਨ ਖੋਖੇ ਲੱਗਾ ਕੇ ਸੜਕ ਘੇਰਨ ਵਾਲਿਆਂ ਦਾ ਸਾਮਾਨ ਮੌਕੇ 'ਤੇ ਹੀ ਜ਼ਬਤ ਕਰ ਲਿਆ ਗਿਆ | ਨਗਰ ਨਿਗਮ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਨੂੰ ਪਹਿਲਾਂ ਕਈ ਵਾਰ ਚਿਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਬਾਵਜੂਦ ਇਸ ਦੇ ਕਬਜ਼ੇ ਨਹੀਂ ਹਟਾਏ ਗਏ | ਉਨ੍ਹਾਂ ਦੱਸਿਆ ਕਿ ਕਮਿਸ਼ਨਰ ਅਤੇ ਮੇਅਰ ਦੇ ਹੁਕਮਾਂ ਤਹਿਤ ਇਹ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ | ਮੌਕੇ 'ਤੇ ਦੇਖਿਆ ਕਿ ਕੁਝ ਦੁਕਾਨਦਾਰ ਨਿਗਮ ਦੀ ਟੀਮ ਨੂੰ ਦੇਖ ਕੇ ਆਪਣਾ ਸਮਾਨ ਨਾਲ ਲੱਗਦੇ ਬੀ. ਡੀ. ਪੀ. ਓ. ਦਫ਼ਤਰ ਅੰਦਰ ਰੱਖਣ ਲੱਗੇ | ਇਸ ਸੰਬੰਧੀ ਇੰਸਪੈਕਟਰ ਦੀਪਕ ਨੇ ਬੀ. ਡੀ. ਪੀ. ਓ. ਦਫ਼ਤਰ ਵਿਚ ਤਾਇਨਾਤ ਸੁਪਰਡੈਂਟ ਨਾਲ ਗੱਲਬਾਤ ਕੀਤੀ, ਜਿਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਤੇ ਜੇ ਕੋਈ ਇਸ ਤਰ੍ਹਾਂ ਸਾਮਾਨ ਰੱਖਦਾ ਮਿਲਿਆ ਤਾਂ ਉਸ ਨੂੰ ਤੁਰੰਤ ਰੋਕ ਕੇ ਜਾਂਚ ਕੀਤੀ ਜਾਵੇਗੀ | ਨਿਗਮ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਨਾਜਾਇਜ਼ ਕਬਜ਼ੇ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਗੁਆਂਢੀਆਂ ਵਲੋਂ ਬੱਚੇ ਦੀ ਕੁੱਟਮਾਰ <br/>
Ad Position 24