05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 07-04-2026
ਕਪੂਰਥਲਾ/ਢਿਲਵਾਂ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ, ਗੋਬਿੰਦ ਸੁਖੀਜਾ)-ਢਿਲਵਾਂ-ਨਡਾਲਾ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਕਾਰ ਨੇ ਬੀਤੀ ਰਾਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤੇ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਦੇਰ ਰਾਤ ਮੌਤ ਹੋ ਗਈ | ਜਾਣਕਾਰੀ ਅਨੁਸਾਰ 108 ਐਂਬੂਲੈਂਸ ਦੇ ਪਾਇਲਟ ਸੋਨਾ ਸਿੰਘ ਤੇ ਈ. ਐਮ. ਟੀ. ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਢਿਲਵਾਂ-ਨਡਾਲਾ ਰੋਡ 'ਤੇ ਇਕ ਮੋਟਰਸਾਈਕਲ ਚਾਲਕ ਨੂੰ ਵਾਹਨ ਟੱਕਰ ਮਾਰ ਗਿਆ ਹੈ, ਜਿਸ 'ਤੇ ਉਹ ਮੌਕੇ 'ਤੇ ਪੁੱਜੇ ਤੇ ਜ਼ਖ਼ਮੀ ਨੂੰ ਉਨ੍ਹਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਜ਼ਖ਼ਮੀ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਦਾਰੀ ਸਿੰਘ ਵਾਸੀ ਧੂਲਕਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ ਜਿਸ ਦੀ ਇਕ ਲੱਤ ਵੀ ਕੱਟੀ ਗਈ ਹੈ | ਡਿਊਟੀ ਡਾ. ਜਸ਼ਨ ਵਲੋਂ ਜ਼ਖ਼ਮੀ ਵਿਅਕਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਦੇਰ ਰਾਤ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਮੁਖੀ ਢਿਲਵਾਂ ਦਲਵਿੰਦਰ ਬੀਰ ਸਿੰਘ ਏ. ਐਸ. ਆਈ. ਮੂਰਤਾ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਸੁਖਦੇਵ ਸਿੰਘ ਵਾਸੀ ਪਿੰਡ ਦਮੂਲੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਐਕਟਿਵਾ ਸਮੇਤ ਨੌਜਵਾਨ ਕਾਬੂ, ਕੇਸ ਦਰਜ <br/> ਅਗਲੀ ਖ਼ਬਰ ਨਗਰ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਬਜ਼ੇ ਵਾਲਿਆਂ ਖ਼ਿਲਾਫ਼ ਕਾਰਵਾਈ, ਸਾਮਾਨ ਕੀਤਾ ਜ਼ਬਤ
Ad Position 24