ਭੁਲੱਥ, 6 ਅਪ੍ਰੈਲ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੂੰ ਉਸ ਸਮੇਂ ਸਫਲਤਾ ਹੱਥ ਲੱਗੀ ਜਦੋਂ ਇਕ ਨੌਜਵਾਨ ਨੂੰ ਸੱਤ ਗ੍ਰਾਮ ਹੈਰੋਇਨ ਤੇ ਐਕਟਿਵਾ ਸਕੂਟਰੀ ਸਮੇਤ ਕਾਬੂ ਕੀਤਾ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਤੇ ਨਸ਼ਾ ਵਿਰੋਧੀ ਚਲਾਈ ਮੁਹਿੰਮ ਤਹਿਤ ਬੀਤੀ ਸ਼ਾਮ ਪੁਲਿਸ ਪਾਰਟੀ ਗਸ਼ਤ ਕਰਦਿਆਂ ਜਦੋਂ ਖੱਸਣ ਰੋਡ ਨਜ਼ਦੀਕ ਸ਼ਮਸ਼ਾਨਘਾਟ ਦੇ ਨਾਕਾਬੰਦੀ ਕਰਕੇ ਰਾਹਗੀਰਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪਿੰਡ ਖੱਸਣ ਵਾਲੀ ਸਾਈਡ ਤੋਂ ਇਕ ਨੌਜਵਾਨ ਐਕਟਿਵਾ ਸਕੂਟਰੀ 'ਤੇ ਸਵਾਰ ਕੇ ਆ ਰਿਹਾ ਸੀ, ਜੋ ਪੁਲਿਸ ਪਾਰਟੀ ਦੇ ਨਾਕੇ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਸੰਨੀ ਉਰਫ ਘੋੜਾ ਪੁੱਤਰ ਜਗਦੀਸ਼ ਵਾਸੀ ਭਟਨੂਰਾ ਕਲਾਂ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |