05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ <br/>

Ad Position 21
No active advertisement
ਅਜੀਤ ਡੈਸਕ 07-04-2026
ਕਪੂਰਥਲਾ, 6 ਅਪ੍ਰੈਲ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ-ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਦਿੱਤਾ | ਰੋਹ ਵਿਚ ਆਏ ਧਰਨਾਕਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜਨਰਲ ਸਕੱਤਰ ਤਰਸੇਮ ਸਿੰਘ ਬੰਨ੍ਹੇਮੱਲ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ ਰਾਣਾ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ, ਕੁਲਹਿੰਦ ਕਿਸਾਨ ਸਭਾ ਦੇ ਸਕੱਤਰ ਕਾਮਰੇਡ ਤਰਲੋਕ ਸਿੰਘ ਭਬਿਆਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂ ਜਗਮੋਹਨਦੀਪ ਸਿੰਘ, ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਠੱਟਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਉਸਾਰੀ ਮਜ਼ਦੂਰ ਯੂਨੀਅਨ ਏਟਕ ਦੇ ਆਗੂ ਡਾ. ਮਹਿੰਦਰ ਸਿੰਘ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਹਰਿੰਦਰ ਸਿੰਘ ਚੀਮਾ, ਦਿਹਾਤੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਮੱਟੂ, ਕਿਸਾਨ ਆਗੂ ਕਾਮਰੇਡ ਮੁਕੰਦ ਸਿੰਘ ਭੁਲਾਣਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕਿਸਾਨ ਆਗੂ ਮਾਸਟਰ ਚਰਨ ਸਿੰਘ ਹੈਬਤਪੁਰ, ਨਰੇਗਾ ਯੂਨੀਅਨ ਦੇ ਆਗੂ ਰਣਦੀਪ ਸਿੰਘ ਰਾਣਾ, ਪੀ. ਡਬਲਿਊ. ਡੀ. ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਫ਼ਕੀਰ ਮੁਹੰਮਦ, ਨੰਬਰਦਾਰ ਯੂਨੀਅਨ ਦੇ ਆਗੂ ਹਰਵੰਤ ਸਿੰਘ ਵੜੈਚ, ਕਿਸਾਨ ਆਗੂ ਹਰਭਜਨ ਸਿੰਘ ਮਨਸੂਰਵਾਲ, ਅਮਰਜੀਤ ਸਿੰਘ ਢੱਪਈ, ਮਲਕੀਤ ਸਿੰਘ ਸ਼ੇਰਪੁਰ ਸੱਧਾ, ਮਨਜਿੰਦਰ ਕਮਲ, ਪਿਆਰਾ ਸਿੰਘ ਭੰਡਾਲ, ਕੁਲਵਿੰਦਰ ਸਿੰਘ ਭੰਡਾਲ, ਮਾਸਟਰ ਸੁੱਚਾ ਸਿੰਘ ਮਿਰਜਾਪੁਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੰਜਾਬ ਦੇ ਕਿਸਾਨ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਹਰ ਖੇਤਰ ਲਈ ਨਹਿਰੀ ਪਾਣੀ ਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੁਰਾਣੇ ਨਹਿਰੀ ਢਾਂਚੇ ਦੀ ਮੁੜ ਉਸਾਰੀ ਕਰਵਾਉਣ, ਹੜ੍ਹਾਂ ਨੂੰ ਕੰਟਰੋਲ ਕਰਨ ਲਈ ਪਾਣੀ ਨੂੰ ਸੰਭਾਲਣ ਤੇ ਢੁਕਵੀਂ ਭੰਡਾਰਨ ਸਮਰੱਥਾ ਲਈ ਡੈਮਾਂ, ਦਰਿਆਵਾਂ ਤੇ ਹੈੱਡ ਵਰਕਸ ਦੀ ਡੀਸਿਲਟਿੰਗ ਕਰਵਾਉਣ, ਪੰਜਾਬ ਦੇ ਪਾਣੀਆਂ ਦੇ ਮਸਲੇ ਰਿਪੇਰੀਅਨ ਸਿਧਾਂਤ ਅਨੁਸਾਰ ਸੰਵਿਧਾਨਕ ਵਿਵਸਥਾ ਦੇ ਅਸੂਲੀ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕਰਨ, ਸੂਬੇ ਦੇ ਅਧਿਕਾਰਾਂ ਵਿਚ ਕੇਂਦਰ ਦੇ ਦਖ਼ਲ ਦਾ ਆਧਾਰ ਬਣਨ ਵਾਲੀਆਂ ਪੰਜਾਬ ਪੁਨਰਗਠਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਨੂੰ ਰੱਦ ਕੀਤਾ ਜਾਵੇ, ਡੈਮਾਂ ਤੇ ਸੂਬਿਆਂ ਦੇ ਮਾਲਕੀ ਦੇ ਆਧਾਰ 'ਤੇ ਡਾਕਾ ਮਾਰਨ ਵਾਲੇ ਡੈਮ ਸੇਫ਼ਟੀ ਐਕਟ ਨੂੰ ਰੱਦ ਕਰਨ, ਯੂਰੀਆ ਖਾਦ ਦੀ ਕੀਮਤ ਵਿਚ ਕੀਤਾ ਗਿਆ ਵਾਧਾ ਵਾਪਸ ਲੈ ਕੇ ਸਬਸਿਡੀ ਵਿਚ ਕੀਤੀ ਗਈ ਕਟੌਤੀ ਬਹਾਲ ਕੀਤੀ ਜਾਵੇ, ਕਿਸਾਨ ਪੱਖੀ ਪ੍ਰਭਾਵਸ਼ਾਲੀ ਤੇ ਸਰਲ ਸਰਕਾਰੀ ਫ਼ਸਲ ਬੀਮਾ ਯੋਜਨਾ ਬਣਾਈ ਜਾਵੇ, ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ 2025 ਰੱਦ ਕੀਤਾ ਜਾਵੇ, ਖੇਤੀ ਸੰਕਟ ਨੂੰ ਹੱਲ ਕਰਨ ਲਈ ਵਾਤਾਵਰਣ ਪੱਖੀ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਸਮਝੌਤੇ ਵਿਚ ਖੇਤੀ ਤੇ ਸਹਾਇਕ ਧੰਦਿਆਂ ਨੂੰ ਮੁਕਤ ਵਪਾਰ ਸਮਝੌਤੇ ਦੇ ਦਾਇਰੇ ਤੋਂ ਬਾਹਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ | ਧਰਨੇ ਦੀ ਸਮਾਪਤੀ 'ਤੇ ਮੋਰਚੇ ਨਾਲ ਸੰਬੰਧਿਤ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਦਿੱਤਾ | ਧਰਨੇ 'ਚ ਕਿਸਾਨ ਆਗੂ ਜਗਜੀਤ ਸਿੰਘ ਔਜਲਾ, ਜਸਵਿੰਦਰ ਸਿੰਘ ਟਿੱਬਾ, ਸੁਰਿੰਦਰ ਸਿੰਘ ਗਦਰੀ ਬਾਬਾ, ਜਥੇ. ਪਰਵਿੰਦਰ ਸਿੰਘ ਕਾਲਾ ਸੰਘਿਆਂ, ਪਿਆਰਾ ਸਿੰਘ ਚੰਦੀ, ਪਾਵਰਕਾਮ ਦੀ ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਸ਼ਵਿੰਦਰ ਸਿੰਘ ਬੁਟਾਰੀ, ਬਖ਼ਸ਼ੀਸ਼ ਸਿੰਘ ਧਾਲੀਵਾਲ, ਐਡਵੋਕੇਟ ਦਲਜੀਤ ਸਿੰਘ, ਮਾਸਟਰ ਸ਼ੰਗਾਰ ਸਿੰਘ ਟਿੱਬਾ, ਲੁਭਾਇਆ ਰਾਮ ਕਾਲਾ ਸੰਘਿਆਂ, ਡਾ. ਹਰਜਿੰਦਰ ਸਿੰਘ ਲਾਲੀ, ਰੇਸ਼ਮ ਸਿੰਘ ਬਿਧੀਪੁਰ, ਸੁਰਜੀਤ ਸਿੰਘ ਨੱਥੂ ਚਾਹਲ, ਅਜੀਤ ਸਿੰਘ ਔਜਲਾ, ਸੁਖਦੇਵ ਸਿੰਘ, ਮੁਖਤਾਰ ਸਿੰਘ ਸਰਪੰਚ ਮੁੰਡੀ ਮੋੜ, ਗੁਰਦੀਪ ਸਿੰਘ ਹੈਬਤਪੁਰ, ਹਰਜਿੰਦਰ ਸਿੰਘ ਬਿਧੀਪੁਰ, ਡਾ. ਸੁਖਦੇਵ ਸਿੰਘ ਮੁਰਾਦਪੁਰ, ਬਾਬਾ ਜੀਤ ਸਿੰਘ ਕਾਲਰੂ, ਪਰਮਜੀਤ ਸਿੰਘ ਮੋਠਾਂਵਾਲਾ, ਰੇਸ਼ਮ ਸਿੰਘ ਸੇਵਾ ਮੁਕਤ ਪਿ੍ੰਸੀਪਲ, ਦਲਜੀਤ ਸਿੰਘ ਨੱਥੂ ਚਾਹਲ, ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਧਰਨੇ ਮੌਕੇ ਬਾਬਾ ਉਂਕਾਰ ਸਿੰਘ ਫ਼ੌਜੀ ਢੱਪਈ ਵਾਲਿਆਂ ਨੇ ਚਾਹ ਤੇ ਲੰਗਰ ਦੀ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਾਸਟਰ ਇੰਦਰਜੀਤ ਸਿੰਘ ਖਹਿਰਾ ਦਾ ਦਿਹਾਂਤ ਨਕੋਦਰ ਕਪੂਰਥਲਾ ਰੋਡ 'ਤੇ ਪਿੰਡ ਧੰਦਲ ਨੇੜੇ ਵਾਪਰਿਆ ਹਾਦਸਾ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਸ਼ਿਕਾਇਤਾਂ ਬਿਨਾਂ ਦੇਰੀ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇ-ਕੰਵਰ ਇਕ...
Ad Position 24