05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੁਲਤਾਨਪੁਰ ਲੋਧੀ 'ਚ ਨਸ਼ਿਆਂ ਕਾਰਨ ਔਰਤਾਂ ਨੇ ਕੀਤਾ ਸਰਕਾਰ ਦਾ ਪਿੱਟ-ਸਿਆਪਾ <br/>

Ad Position 21
No active advertisement
ਅਜੀਤ ਡੈਸਕ 07-04-2026
ਸੁਲਤਾਨਪੁਰ ਲੋਧੀ, 6 ਅਪ੍ਰੈਲ (ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਉਸ ਵੇਲੇ ਠੁੱਸ ਹੋ ਗਈ ਜਦੋਂ ਪੁਲਿਸ ਥਾਣਾ ਦੇ ਨਾਲ ਲੱਗਦੇ ਮੁਹੱਲਾ ਪੰਡੋਰੀ ਨੇ ਸਰਕਾਰ ਦੀ ਇਸ ਮੁਹਿੰਮ ਦੀ ਪੋਲ ਖੋਲ੍ਹੀ ਅਤੇ ਪੀੜਤ ਔਰਤਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਵਿਰੁੱਧ ਪਿੱਟ ਸਿਆਪਾ ਵੀ ਕੀਤਾ | ਉਨ੍ਹਾਂ ਦੱਸਿਆ ਕਿ ਸਾਡੇ ਮੁਹੱਲੇ ਵਿਚ ਸ਼ਾਇਦ ਹੀ ਕੋਈ ਘਰ ਅਜਿਹਾ ਬਚਿਆ ਹੋਵੇ ਜਿੱਥੇ ਨਸ਼ਿਆਂ ਦੇ ਕਾਰਨ ਮੌਤ ਦੇ ਸੱਥਰ ਨਾ ਵਿਛੇ ਹੋਣ | ਉਨ੍ਹਾਂ ਦੋਸ਼ ਲਗਾਇਆ ਕਿ ਪਾਵਨ ਨਗਰੀ ਦੇ ਮੁੱਖ ਥਾਣਾ ਦੇ ਨਾਲ ਲੱਗਦੇ ਮੁਹੱਲੇ 'ਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਸਾਡੀ ਪੁਲਿਸ ਨਸ਼ਿਆਂ ਨੂੰ ਖਤਮ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ | ਔਰਤਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਖੋਲ੍ਹਣ ਅਤੇ ਜ਼ਮੀਨੀ ਪੱਧਰ 'ਤੇ ਜਾ ਕੇ ਵੇਖਣ ਕਿ ਸੱਚਮੁੱਚ ਨਸ਼ਾ ਖਤਮ ਹੋ ਗਿਆ ਹੈ ਜਾਂ ਪੁਲਿਸ-ਪ੍ਰਸ਼ਾਸਨ ਉਨ੍ਹਾਂ ਨੂੰ ਜੋ ਵਿਖਾ ਰਹੇ ਹਨ, ਉਨ੍ਹਾਂ ਨੂੰ ਉਹੀਓ ਦਿਸ ਰਿਹਾ ਹੈ | ਨਸ਼ਿਆਂ ਵਿਚ ਆਪਣੇ ਪੁੱਤਾਂ ਨੂੰ ਗਵਾ ਚੁੱਕੀਆਂ ਮਾਵਾਂ ਵਿਰਲਾਪ ਕਰਦੀਆਂ ਚੀਖ ਚੀਖ ਕੇ ਕਹਿ ਰਹੀਆਂ ਸਨ ਕਿ ਮੇਰੇ ਪੁੱਤ ਨੂੰ ਨਸ਼ਿਆਂ ਨੇ ਖਾ ਲਿਆ | ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ ਤੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੇ ਵਿਰੁੱਧ ਸਖ਼ਤੀ ਕੀਤੀ ਜਾਵੇ | ਮੀਡੀਆ ਰਾਹੀਂ ਮਾਮਲਾ ਚੁੱਕਣ ਉਪਰੰਤ ਸਥਾਨਕ ਪੁਲਿਸ ਨੇ ਏ. ਸੀ. ਪੀ. ਧੀਰੇਂਦਰ ਵਰਮਾ ਦੀ ਅਗਵਾਈ ਹੇਠ ਅੱਜ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਨਾਲ ਲਗਦੇ ਮੁਹੱਲਾ ਪੰਡੋਰੀ ਵਿਖੇ ਕਾਸੋ ਆਪੇ੍ਰਸ਼ਨ ਚਲਾਇਆ, ਜਿਸ 'ਚ ਏ. ਐਸ. ਪੀ. ਧੀਰੇਂਦਰ ਵਰਮਾ ਤੋਂ ਇਲਾਵਾ ਥਾਣਾ ਮੁਖੀ ਸੁਲਤਾਨਪੁਰ ਲੋਧੀ ਹਰਿੰਦਰ ਸਿੰਘ, ਤਲਵੰਡੀ ਚੌਧਰੀਆਂ ਥਾਣਾ ਮੁਖੀ ਸੋਨਮਦੀਪ ਕੌਰ ਤੇ ਥਾਣਾ ਮੁਖੀ ਫੱਤੂਢੀਂਗਾ ਅਮਨਦੀਪ ਕੌਰ ਅਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਵੀ ਸ਼ਾਮਿਲ ਸੀ | ਗੱਲਬਾਤ ਕਰਦਿਆਂ ਏਐਸਪੀ ਧੀਰੇਂਦਰ ਵਰਮਾ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ਿਆ ਜਾਵੇਗਾ | ਉਨ੍ਹਾਂ ਮੁਹੱਲਾ ਵਾਸੀਆਂ ਵਲੋਂ ਲਗਾਏ ਗਏ ਦੋਸ਼ਾਂ ਨੂੰ ਝੁਠਲਾਇਆ | ਥਾਣਾ ਮੁਖੀ ਸੁਲਤਾਨਪੁਰ ਲੋਧੀ ਹਰਿੰਦਰ ਸਿੰਘ ਨੇ ਦੱਸਿਆ ਕਿ ਕਾਸੋ ਆਪੇ੍ਰਸ਼ਨ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ ਦੇ ਉੱਪਰ ਨਸ਼ੀਲੀ ਦਵਾਈਆਂ ਵੇਚਣ ਸੰਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਸਪੱਸ਼ਟ ਕੀਤਾ ਕਿ ਮੁਹੱਲਾ ਪੰਡੋਰੀ ਸੁਲਤਾਨਪੁਰ ਲੋਧੀ ਦੀ ਔਰਤ ਦੇ ਚਾਰ ਪੁੱਤਰਾਂ ਦੀ ਮੌਤ ਬੀਤੇ ਕਰੀਬ 7-8 ਸਾਲਾਂ ਦੇ ਅਰਸੇ ਵਿਚਕਾਰ ਵੱਖ-ਵੱਖ ਕਾਰਨਾਂ ਕਰਕੇ ਹੋਈ ਹੈ | ਇਨ੍ਹਾਂ ਮੌਤਾਂ ਨੂੰ ਨਸ਼ਿਆਂ ਨਾਲ ਜੋੜ ਕੇ ਦੇਖਣਾ ਠੀਕ ਨਹੀਂ ਹੈ ਤੇ ਔਰਤ ਦਾ ਪੰਜਵਾਂ ਲੜਕਾ ਇਲਾਜ ਲਈ ਨਸ਼ਾ ਛਡਾਊ ਕੇਂਦਰ ਅੰਮਿ੍ਤਸਰ ਭੇਜਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਆਂਧਰਾ 'ਚ ਹੋਈ ਪੰਜ ਰੋਜ਼ਾ ਵਿਸ਼ੇਸ਼ ਟ੍ਰੇਨਿੰਗ 'ਚ ਪ੍ਰਾਪਤ ਗਿਆਨ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ... ਅਗਲੀ ਖ਼ਬਰ ਜਥੇ: ਜੈਮਲ ਸਿੰਘ ਦੀ ਪਹਿਲੀ ਬਰਸੀ ਮੌਕੇ ਚੰਦੂਮਾਜਰਾ, ਵਡਾਲਾ ਤੇ ਹੋਰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24