13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਆਂਗਣਵਾੜੀ ਵਰਕਰ ਸਮਾਰਟ ਫ਼ੋਨ ਤੋਂ ਬਿਨਾਂ 'ਮਾਵਾਂ-ਧੀਆਂ ਸਤਿਕਾਰ ਸਕੀਮ' 'ਚ ਕੰਮ ਨਹੀਂ ਕਰਨਗੀਆਂ-ਮਨਜੀਤ ਕੌਰ

Ad Position 21
No active advertisement
ਅਜੀਤ ਡੈਸਕ 08-04-2026
ਸੁਲਤਾਨਪੁਰ ਲੋਧੀ, 7 ਅਪ੍ਰੈਲ (ਨਰੇਸ਼ ਹੈਪੀ)-ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਵਲੋਂ ਡਾਇਰੈਕਟਰ ਦੇ ਨਾਂਅ 'ਤੇ ਸੀ. ਡੀ. ਪੀ. ਓ. ਨੂੰ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਜੋ ਮੋਬਾਈਲ ਫ਼ੋਨ ਪੋਸ਼ਣ ਅਭਿਆਨ ਫ਼ੰਡਾਂ 'ਚੋਂ ਆਂਗਣਵਾੜੀ ਵਰਕਰਾਂ ਲਈ ਖ਼ਰੀਦੇ ਹਨ, ਉਹ ਫ਼ੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ | ਜੇਕਰ ਇਹ ਫ਼ੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫ਼ੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ 'ਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਣ ਅਭਿਆਨ ਦਾ ਕੰਮ ਕਰ ਰਹੀਆਂ ਹਨ | ਪਿਛਲੇ 8 ਸਾਲ ਤੋਂ ਵਰਕਰਾਂ ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ ਜਦਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫ਼ੋਨ ਦੇ ਦਿੱਤੇ ਹਨ, ਪਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ਼ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ | ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਕੌਰ ਤੋਂ ਇਲਾਵਾ ਸਰਕਲ ਪ੍ਰਧਾਨ ਹਰਜਿੰਦਰ ਕੌਰ ਟਿੱਬਾ, ਸਰਕਲ ਪ੍ਰਧਾਨ ਰਣਜੀਤ ਕੌਰ ਸੁਲਤਾਨਪੁਰ ਲੋਧੀ, ਸਰਕਲ ਪ੍ਰਧਾਨ ਸੁਖਵਿੰਦਰ ਕੌਰ ਡੱਲਾ, ਸਰਕਲ ਪ੍ਰਧਾਨ ਸੁਖਬੀਰ ਸਿੰਘ ਪਰਮਜੀਤ ਪੁਰ, ਸਰਕਲ ਪ੍ਰਧਾਨ ਕਮਲਜੀਤ ਕੌਰ ਬੂਸੋਵਾਲ, ਕਵਿਤਾ ਰਾਣੀ ਤਲਵੰਡੀ ਚੌਧਰੀਆਂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਲੋਂ ਬੁਟੀਕ ਦੀ ਦੁਕਾਨ 'ਤੇ ਭੰਨਤੋੜ, ਪੁਲਿਸ ਵਲੋਂ ਕੇਸ ਦਰਜ ਅਗਲੀ ਖ਼ਬਰ ਮੌਸਮ ਖ਼ਰਾਬ ਹੋਣ ਅਤੇ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨਾਲ ਕਿਸਾਨਾਂ 'ਚ ਚਿੰਤਾ
Ad Position 24